Press ReleasePunjabTop News

ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼

ਚੰਡੀਗੜ੍ਹ : ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।
Chandigarh Bomb News : Chandigah ਦੇ ਨਵਾਂ ਗਾਓ ਨੇੜੇ ਮਿਲਿਆ ਬੰਬ, ਥੋੜੀ ਦੂਰ ਹੈ CM ਦੀ ਰਿਹਾਇਸ਼
ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button