Press ReleasePunjabTop News

ਚੇਤਨ ਸਿੰਘ ਜੌੜਾਮਾਜਰਾ ਨੇ ਆਪਣੀਆਂ ਅੱਖਾਂ ਦਾਨ ਕਰਨ ਦਾ ਅਹਿਦ ਲੈ ਕੇ ਕੀਤੀ ਨੇਤਰ ਦਾਨ ਮੁਹਿੰਮ ਦੀ ਸ਼ੁਰੂਆਤ

ਰਾਜਿੰਦਰਾ ਹਸਪਤਾਲ ਵਿੱਚ ਮੁਫ਼ਤ ਕੈਰਟੋਪਲਾਸਟੀ ਕਰਾਉਣ ਵਾਲੇ ਮਰੀਜ਼ਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

37ਵਾਂ ਕੌਮੀ ਨੇਤਰ ਦਾਨ ਪੰਦਰਵਾੜਾ ਮਨਾਉਣ ਲਈ ਸੂਬਾ ਪੱਧਰੀ ਸਮਾਗਮ ਕਰਵਾਇਆ

ਸੂਬੇ ਦੇ ਹਸਪਤਾਲ ਨਹੀਂ ਹੋਣਗੇ ਮਹਿਜ਼ ਰੈਫਰਲ ਹਸਪਤਾਲ: ਸਿਹਤ ਮੰਤਰੀ

ਰਾਜਿੰਦਰਾ ਤੇ ਮਾਤਾ ਕੌਸ਼ੱਲਿਆ ਹਸਪਤਾਲਾਂ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ: ਜੌੜਾਮਾਜਰਾ

ਚੰਡੀਗੜ੍ਹ: ਸੂਬੇ ਵਿੱਚ ‘ਨੇਤਰ ਦਾਨ’ ਸਬੰਧੀ ਲਹਿਰ ਦੀ ਸੁਰੂਆਤ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਖਾਂ ਦਾਨ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ।

10 ਹੋਰ ਟੋਲ ਪਲਾਜ਼ੇ ਹੋਣਗੇ ਬੰਦ! ਪੰਜਾਬ ’ਚ ਲੱਗਣਗੇ ਸਮਾਰਟ ਮੀਟਰ, ਪੈਸੇ ਖ਼ਤਮ ਹੁੰਦੇ ਸਾਰ ਬਿਜਲੀ ਠੱਪ |

ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 37ਵੇਂ ਰਾਸ਼ਟਰੀ ਨੇਤਰ ਦਾਨ ਪੰਦਰਵਾੜੇ ਮੌਕੇ ਸਰਕਾਰੀ ਡੈਂਟਲ ਕਾਲਜ ਆਡੀਟੋਰੀਅਮ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਕਰਨ ਸਬੰਧੀ ਸੁਰੂ ਕੀਤੀ ਜਾਗਰੂਕਤਾ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਲੋਕਾਂ ਨੂੰ ਸਵੈ-ਇੱਛਾ ਨਾਲ ਅੱਗੇ ਆਉਣ ਲਈ ਕਿਹਾ। ਇਸ ਮੌਕੇ ਉਨਾਂ ਨਾਲ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ ।

ਆਹ ਕੀ ਹੋ ਗਿਆ? ਕੇਂਦਰ ਕੋਲ ਪਹੁੰਚੇ ਪੰਜਾਬ ਦੇ ਵੱਡੇ ਲੀਡਰ, ਅਕਾਲੀ, ਕਾਂਗਰਸੀ ਤੇ ‘ਆਪ’ ਵਾਲੇ ਹੋਏ ਕੱਠੇ!

ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਨਾਲ ਸਬੰਧਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਮਹਿਜ਼ ਰੈਫਰਲ ਹਸਪਤਾਲ ਨਹੀਂ ਬਣਨ ਦਿੱਤਾ ਜਾਵੇਗਾ। ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਵਾਅਦੇ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

Mohali ’ਚ 50 ਫੁੱਟ ਉਚਾਈ ਤੋਂ ਟੁੱਟਿਆ ਝੂਲਾ, ਲੋਕਾਂ ਦੀਆਂ ਟੁੱਟੀਆਂ ਲੱਤਾਂ- ਬਾਹਾਂ | D5 Channel Punjabi

ਮੰਤਰੀ ਨੇ ਕਿਹਾ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ੱਲਿਆ ਹਸਪਤਾਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ ਅਤੇ ਇਨਾਂ ਹਸਪਤਾਲਾਂ ਵਿੱਚ ਅਤਿ-ਆਧੁਨਿਕ ਸਹੂਲਤਾਂ ਅਤੇ ਵਧੀਆ ਡਾਕਟਰ ਮੁਹੱਈਆ ਕਰਵਾ ਕੇ ਪੀ.ਜੀ.ਆਈ ਦੀ ਤਰਜ਼ ‘ਤੇ ਮਰੀਜਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲ ਵਿਦੇਸ਼ੀ ਨਾਗਰਿਕਾਂ ਨੂੰ ਇਲਾਜ ਲਈ ਆਕਰਸ਼ਿਤ ਕਰਨ ਲਈ ਕਿਫ਼ਾਇਤੀ ਦਰਾਂ ‘ਤੇ ਮੈਡੀਕਲ ਪੈਕੇਜ ਪ੍ਰਦਾਨ ਕਰਨਗੇ, ਜਿਸ ਨਾਲ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਇਹ ਆਮਦਨ ਦਾ ਇੱਕ ਚੰਗਾ ਸਰੋਤ ਬਣ ਸਕਦਾ ਹੈ।

Punjab Govt ਨੇ ਚੁੱਕਿਆ Punjab ਦਾ ਅਹਿਮ ਮੁੱਦਾ, ਲੋਕਾਂ ਨੂੰ ਮਿਲੂ ਵੱਡੀ ਰਾਹਤ! | D5 Channel Punjabi

ਇਸ ਮੌਕੇ ਤਿੰਨ ਮਰੀਜ਼ ਪਿੰਡ ਦੁਲੱਦੀ ਦੀ ਗੁਲਜ਼ਾਰ ਕੌਰ, ਪਾਤੜਾਂ ਦੀ ਸੀਮਾ ਰਾਣੀ ਅਤੇ ਚੀਕਾ ਦੀ ਤੇਜੋ ਦੇਵੀ ਵੀ ਮੌਜੂਦ ਸਨ, ਜਿਨ੍ਹਾਂ ਨੇ ਕਰੀਬ 10 ਸਾਲ ਦੇ ਲੰਮੇ ਅਰਸੇ ਤੋਂ ਬਾਅਦ ਅੱਖ ਦੀ ਪੁਤਲੀ ਬਦਲਣ ਸਬੰਧੀ ਆਪ੍ਰੇਸ਼ਨ ਦੀ ਮੁੜ ਸ਼ੁਰੂਆਤ ਹੋਣ ਤੋ ਬਾਅਦ ਰਾਜਿੰਦਰਾ ਹਸਪਤਾਲ ਵਿਖੇ ਮੁਫਤ ਕੋਰਨੀਅਲ ਟਰਾਂਸਪਲਾਂਟ ਕਰਵਾ ਕੇ ਆਪਣੀ ਅੱਖਾਂ ਦੀ ਰੋਸ਼ਨੀ ਮੁੜ ਹਾਸਲ ਕੀਤੀ। ਇਨ੍ਹਾਂ ਮਰੀਜਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਭਗਵੰਤ ਮਾਨ ਦੀ ਸਰਕਾਰ ਦਾ ਸਿਹਤ ਮਾਡਲ ਹੈ ਜੋ ਉਨ੍ਹਾਂ ਲਈ ਵਰਦਾਨ ਬਣ ਕੇ ਆਇਆ ਹੈ।

Bhagwant Mann ਸਰਕਾਰ ਦਾ ਵੱਡਾ ਐਕਸ਼ਨ! Cabinet Meeting ’ਚ ਸਰਕਾਰ ਕਰੇਗੀ ਕੱਚੇ ਮੁਲਾਜ਼ਮ ਪੱਕੇ?

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੀਆਂ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਸਿਹਤ ਦੇ ਖੇਤਰ ਵਿੱਚ ਦੇਸ ਦਾ ਮੋਹਰੀ ਸੂਬਾ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੁੱਖ ਤਰਜੀਹ ਹੈ। ਇਸ ਮੰਤਵ ਲਈ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਕਿਫ਼ਾਇਤੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੂੰ ਪੂਰੀ ਤਨਦੇਹੀ ਨਾਲ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਇੱਕ ਟੀਮ ਵਜੋਂ ਕੰਮ ਕਰਨ ਦੀ ਵੀ ਅਪੀਲ ਕੀਤੀ।

Dharamsot ਆਇਆ Jail ਤੋਂ ਬਾਹਰ! CM Bhagwant Mann ਦਾ ਨਵਾਂ ਫਰਮਾਨ | D5 Channel Punjabi

ਇਸ ਤੋਂ ਪਹਿਲਾਂ ਵਿਧਾਇਕ ਡਾ. ਬਲਬੀਰ ਸਿੰਘ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕਿਸੇ ਸਮੇਂ ਪਟਿਆਲਾ ਕੇਰਾਟੋਪਲਾਸਟੀ (ਅੱਖਾਂ ਦੀਆਂ ਪੁਤਲੀਆਂ ਦੀ ਬਦਲੀ) ਦਾ ਕੇਂਦਰ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰਾਂ ਅਣਗੌਲਿਆ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵੱਲ ਪੂਰਾ ਧਿਆਨ ਦੇ ਰਹੀ ਹੈ।

Dharmsot ’ਤੇ Court ਦਾ ਵੱਡਾ ਫੈਸਲਾ, Jail ਤੋਂ ਆਏ ਬਾਹਰ, Gilzian ਨੂੰ ਵੀ ਮਿਲੀ ਜ਼ਮਾਨਤ || D5 Channel Punjabi

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਰੋਸਾ ਦਿਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਸਵੈ-ਇੱਛਾ ਨਾਲ ਅੱਖਾਂ ਦਾਨ ਕਰਨ ਦੇ ਸੁੁਨੇਹੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਕਿਸੇ ਕਾਰਨ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਮਰੀਜਾਂ ਨੂੰ ਅੱਖਾਂ ਦੀ ਰੌਸ਼ਨੀ ਵਾਪਸ ਮਿਲ ਸਕੇ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਰਾਜੂ ਧੀਰ ਨੇ ਸਿਹਤ ਮੰਤਰੀ ਦਾ ਰਸਮੀ ਸਵਾਗਤ ਕੀਤਾ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰਣਜੀਤ ਸਿੰਘ ਘੋਤੜਾ ਨੇ ਪਟਿਆਲਾ ਨੂੰ ਸਾਲ 2024 ਤੱਕ ਮੋਤੀਆਬਿੰਦ ਮੁਕਤ ਜ਼ਿਲਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

Indian Cricketer Arshdeep ਦਾ ਵਿਰੋਧ, ਵੱਡੇ ਖਿਡਾਰੀਆਂ ਨੇ ਦਿੱਤਾ ਮੂੰਹ ਤੋੜ ਜਵਾਬ | D5 Channel Punjabi

ਸਟੇਟ ਪ੍ਰੋਗਰਾਮ ਅਫਸਰ ਡਾ. ਨੀਤੀ ਸਿੰਗਲਾ ਅਤੇ ਡਾ. ਜਤਿੰਦਰ ਕਾਂਸਲ ਨੇ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਵਹਿਮਾਂ ਭਰਮਾਂ ਤੋਂ ਦੂਰ ਰਹਿਣ ਲਈ ਕਿਹਾ। ਡੈਂਟਲ ਕਾਲਜ ਦੇ ਪ੍ਰਿੰਸੀਪਲ ਡਾ. ਜੀ.ਐਸ. ਮਾਨ ਨੇ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਿਹਤ ਮੰਤਰੀ ਨੇ ਜ਼ਿਲਾ ਪਟਿਆਲਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਸਮੇਤ ਸੂਬੇ ਦੇ ਬਲਾਕ ਐਕਸਟੈਂਸਨ ਐਜੂਕੇਟਰਾਂ (ਬੀ.ਈ.ਈ.) ਨੂੰ ਸਨਮਾਨਿਤ ਵੀ ਕੀਤਾ, ਜਿਨ੍ਹਾਂ ਵਿੱਚ ਸੰਗਰੂਰ ਤੋਂ ਨਰਿੰਦਰਪਾਲ ਸਿੰਘ, ਬਰਨਾਲਾ ਤੋਂ ਗੌਤਮ ਰਿਸ਼ੀ, ਫਾਜ਼ਿਲਕਾ ਤੋਂ ਦਿਵੇਸ਼ ਕੁਮਾਰ, ਰੂਪਨਗਰ ਤੋਂ ਰਿਤੂ ਮਹਿਤਾ ਅਤੇ ਪਟਿਆਲਾ ਤੋਂ ਸਰਬਜੀਤ ਸਿੰਘ ਸ਼ਾਮਲ ਹਨ।

Teacher’s Day ਮੌਕੇ CM Bhagwant Mannਨੇ ਕਰਤਾ ਇਕ ਹੋਰ ਵੱਡਾ ਐਲਾਨ! ਬਾਗੋ-ਬਾਗ ਕਰਤੇ ਲੋਕ | D5 Channel Punjabi

ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ ਡਾ. ਇਸਮਤ ਵਿਜੈ ਸਿੰਘ, ‘ਆਪ’ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ, ਈਵੈਂਟ ਇੰਚਾਰਜ ਅੰਗਰੇਜ ਸਿੰਘ, ਡਾਇਰੈਕਟਰ ਮੈਡੀਕਲ ਕਾਲਜ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ ਸਮੇਤ ਵਿਦਿਆਰਥੀ ਅਤੇ ਸਿਹਤ ਵਿਭਾਗ ਦਾ ਸਟਾਫ ਵੀ ਮੌਜੂਦ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button