ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ,ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ ਅਤੇ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਹੋ ਸਕੇ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ, ਫਰੀਡਮ ਫਾਈਟਰ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰ:ਚੇਤਨ ਸਿੰਘ ਜੌੜੇ ਮਾਜਰਾ ਨੇ ਪਿੰਡ ਨਿਆਮਤਪੁਰਾ ਵਿਖੇ ਸ੍ਰ ਗੁਰਦੀਪ ਸਿੰਘ,ਸ੍ਰ: ਹਰਪ੍ਰੀਤ ਸਿੰਘ ਰੂਪਰਾਏ , ਸ੍ਰ ਰਾਜਵਿੰਦਰ ਸਿੰਘ ਧਾਲੀਵਾਲ ਦੇ ਫੁੱਲਾਂ ਦੇ ਪ੍ਰਦਰਸ਼ਨੀ ਪਲਾਟ ਦਾ ਨਿਰੀਖਣ , ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਨਾਲ ਮਿਲਣੀ ਮੌਕੇ ਕੀਤਾ । ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਦਾ ਬਜਟ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ, ਬਾਗ਼ਬਾਨੀ ,ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵੱਲ ਵਿਸ਼ੇਸ ਧਿਆਨ ਦੇ ਕੇ ਪੇਸ਼ ਕੀਤਾ ਗਿਆ ਹੈ। ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਪੇਸ਼ ਕੀਤੇ ਗਏ ਬਜਟ ਅਧੀਨ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁਲਿਤ ਕਰਨ ਲਈ 253 ਕਰੋੜ ਰੁਪਏ ਉਪਬੰਧ ਕੀਤਾ ਗਿਆ ਹੈ, ਜੋ ਕਿ ਪਿਛਲੇ ਬਜਟ ਨਾਲੋਂ ਢਾਈ ਗੁਣਾ ਹੈ । ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਵਿੱਚ 40 ਕਰੋੜ ਰੁਪਏ ਦੀ ਲਾਗਤ ਨਾਲ 05 ਨਵੀਂਆਂ ਬਾਗ਼ਬਾਨੀ ਅਸਟੇਟਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫ਼ਰੀਦਕੋਟ ਵਿਖੇ ਵਿਕਸਤ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਹੋਰ ਕਿਹਾ ਕਿ ਬਾਗ਼ਬਾਨੀ ਨਾਲ ਸਬੰਧਤ ਵਪਾਰਿਕ ਪ੍ਰੋਜੈਕਟਾਂ ਲਈ ਐਗਰੀਕਲਚਰ ਇੰਨਫਰਾਸਟਰੱਕਚਰ ਫ਼ੰਡ ਸਕੀਮ ਉਲੀਕੀ ਗਈ ਹੈ ਜਿਸ ਤਹਿਤ ਹੁਣ ਤੱਕ ਕਰੀਬ 1900 ਬਿਨੈ ਪੱਤਰ ਰਾਹੀ 2500 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜ ਪਹਿਲੀ ਵਾਰ ਫ਼ਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਫੁੱਲਾਂ ਦੀ ਖੇਤੀ ਅਤੇ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ, ਬੀਜ ਦੀ ਬਿਜਾਈ, ਵਾਢੀ, ਸਫ਼ਾਈ , ਸਟੋਰੇਜ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਫੁੱਲ ਕਾਸ਼ਤਕਾਰਾਂ ਦੀ ਆਰਥਿਕ ਮਦਦ ਕਰਨ ਲਈ ਵਿਸ਼ੇਸ ਸਕੀਮ ਉਲੀਕੀ ਗਈ ਹੈ, ਜਿਸ ਤਹਿਤ 2.5 ਏਕੜ ਲਈ 35 ਹਜ਼ਾਰ ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਫੁੱਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਅਤੇ ਬਾਗ਼ਬਾਨੀ ਕਾਸ਼ਤਕਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਨਾਲ ਨਾਲ ਵਿੱਤੀ ਸਹਾਇਤਾ ਅਤੇ ਖੇਤੀ ਵਿਭਿੰਨਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਜਿਸ ਦੇ ਫਲਸਰੂਪ ਦੋ ਸਕੀਮਾਂ ਉਲੀਕਿਆ ਗਈਆਂ ਹਨ ਪਹਿਲੀ ਸਕੀਮ ਜੋ ਕਿ ਬਾਗ਼ਬਾਨੀ ਫ਼ਸਲਾਂ ਦੇ ਸੰਵੇਦਨਸ਼ੀਲਤਾ ਅਤੇ ਘੱਟ ਸੈੱਲਫ਼ ਲਾਈਫ਼ ਨੂੰ ਧਿਆਨ ਵਿੱਚ ਰੱਖਦੇ ਹੋਏ ‘ਭਾਵ ਅੰਤਰ ਭੁਗਤਾਨ ਯੋਜਨਾ’ ਉਲੀਕੀ ਗਈ ਹੈ ਜੋ ਕਿ ਜੋਖ਼ਮ ਘਟਾਉਣ ਵਾਲੀ ਇੱਕ ਨਵੀਂ ਯੋਜਨਾ ਹੈ ਇਸ ਦੇ ਤਹਿਤ ਪੰਜ ਸਬਜ਼ੀਆਂ (ਆਲੂ,ਮਟਰ,ਮਿਰਚ ,ਟਮਾਟਰ ਅਤੇ ਗੋਭੀ ) ਨੂੰ ਇਸ ਸਕੀਮ ਅਧੀਨ ਲਿਆਂਦਾ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਵਾਜਬ ਮੁੱਲ ਮਿਲ ਸਕੇ । ਉਨ੍ਹਾਂ ਹੋਰ ਕਿਹਾ ਕਿ ਸੂਬੇ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ, ਭਵਿੱਖਮੁਖੀ ਫੁੱਲਾਂ ਦੀ ਖੇਤੀ ਅਤੇ ਲਾਭਦਾਇਕ ਉਦਯੋਗ ਵਜੋਂ ਸਥਾਪਿਤ ਕਰਨ ਲਈ ਉਲੀਕੀ ਗਈ ਹੈ। ਇਸ ਮੌਕੇ ਫੁੱਲਾ ਦਾ ਕਾਸ਼ਤਕਾਰ ਨੌਜਵਾਨ ਕਿਸਾਨ ਸ੍ਰੀ ਹਰਪ੍ਰੀਤ ਸਿੰਘ ਰਾਏਪੁਰ ਵਲੋਂ ਆਪਣੇ ਤਜਰਬੇ ਸਾਂਝੇ ਕੀਤੇ ।
ਇਸ ਮੌਕੇ ਵਿਧਾਇਕ ਹਲਕਾ ਅਮਰਗੜ੍ਹ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਵਿਧਾਇਕ ਹਲਕਾ ਨਾਭਾ ਸ੍ਰੀ ਗੁਰਦੇਵ ਸਿੰਘ ਮਾਨ, ਫਲੋਰਾ ਗਰੀਨ ਸੀਡਜ਼ ਦੇ ਐਮ.ਡੀ ਸ੍ਰੀ ਗੁਰਜੰਟ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ,ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਿਬ ਅਲੀ ਰਾਜਾ,ਸ੍ਰੀ ਜਸਵੀਰ ਸਿੰਘ ਜੱਸੀ ਸੇਖੋਂ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸੈਲਿੰਦਰ ਕੌਰ, ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਨਿਰਵੰਤ ਸਿੰਘ,ਸ੍ਰੀ ਹਰਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਦੀਪ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ ਡਾ ਬਲਜੀਤ ਕੁਮਾਰ, ਡਾ ਅਮਨਪ੍ਰੀਤ ਕੌਰ, ਸ੍ਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਹੋਰ ਅਗਾਂਹਵਧੂ ਫੁੱਲਾਂ ਦੇ ਕਾਸ਼ਤਕਾਰ ਮੌਜੂਦ ਸਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.