SportsTop News

ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ 7:30 ਵਜੇ ਖੇਡਿਆ ਜਾਵੇਗਾ ਫਾਈਨਲ

ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਰਿਜ਼ਰਵ ਡੇਅ ‘ਤੇ ਫਾਈਨਲ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਆਈਪੀਐਲ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਫਾਈਨਲ ਰਿਜ਼ਰਵ ਡੇਅ ‘ਤੇ ਹੋ ਰਿਹਾ ਹੈ। ਸਮਾਪਤੀ ਸਮਾਰੋਹ ਦੀ ਸ਼ੁਰੂਆਤ ਰੈਪਰ ਕਿੰਗ ਦੇ ਪ੍ਰਦਰਸ਼ਨ ਨਾਲ ਹੋਈ।ਅਹਿਮਦਾਬਾਦ ਵਿੱਚ ਐਤਵਾਰ ਨੂੰ ਮੀਂਹ ਪਿਆ, ਜਿਸ ਕਾਰਨ ਮੈਚ ਨਹੀਂ ਹੋ ਸਕਿਆ। ਇਸ ਕਾਰਨ ਇਹ ਮੈਚ ਅੱਜ ਸ਼ਾਮ 7:30 ਵਜੇ ਤੋਂ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਆਈ.ਪੀ.ਐੱਲ. ਦੇ ਫਾਈਨਲ ਮੈਚ ਦਰਮਿਆਨ ਅਹਿਮਦਾਬਾਦ ਦੇ ਮੌਸਮ ਦੀ ਗੱਲ ਕਰੀਏ ਤਾਂ ‘ਐਕਵਾ ਵੇਦਰ’ ਮੁਤਾਬਕ ਅੱਜ ਸ਼ਾਮ 5 ਵਜੇ ਦੇ ਕਰੀਬ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਹੁਣ ਮੌਸਮ ਸਾਫ ਹੈ, ਜਦਕਿ ਬੀਬੀਸੀ ਮੌਸਮ ਮੁਤਾਬਕ ਆਸਪਾਸ 5 ਵਜੇ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਸੀ। ਹਾਲਾਂਕਿ ਅਹਿਮਦਾਬਾਦ ਵਿੱਚ ਹੁਣ ਤੱਕ ਮੌਸਮ ਸਾਫ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button