PunjabSportsTop News

ਚੈਂਪੀਅਨਜ਼ ਟਰਾਫੀ- ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

ਦੁਬਈ ‘ਚ ਖੇਡੇ ਗਏ ਪਹਿਲੇ ਮੈਚ ‘ਚ ਭਾਰਤ ਨੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ੁਭਮਨ ਗਿੱਲ ਨੇ ਆਪਣੇ ਵਨਡੇ ਕਰੀਅਰ ਦਾ 8ਵਾਂ ਸੈਂਕੜਾ ਲਗਾਇਆ। ਭਾਰਤੀ ਟੀਮ ਨੇ ਸ਼ੁਭਮਨ ਗਿੱਲ ਦੇ ਸੈਂਕੜੇ ਦੀ ਮਦਦ ਨਾਲ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ

ਭਾਰਤ ਨੇ ਬੰਗਲਾਦੇਸ਼ ਵੱਲੋਂ ਜਿੱਤ ਲਈ ਦਿੱਤੇ 229 ਦੌੜਾਂ ਦੇ ਟੀਚੇ ਨੂੰ 46.3 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ 231 ਦੌੜਾਂ ਬਣਾ ਕੇ ਪੂਰਾ ਕਰ ਲਿਆ।ਸ਼ੁਭਮਨ ਗਿੱਲ ਨੇ 129 ਗੇਂਦਾਂ ਦੀ ਨਾਬਾਦ ਪਾਰੀ ਵਿਚ 9 ਚੌਕੇ ਤੇ 2 ਛੱਕੇ ਜੜੇ। ਵਿਕਟਕੀਪਰ ਬੱਲੇਬਾਜ਼ ਕੇਐੱਲ ਰਾਹੁਲ 41 ਦੌੜਾਂ ਨਾਲ ਨਾਬਾਦ ਰਿਹਾ। ਹੋਰਨਾਂ ਬੱਲੇਬਾਜ਼ਾਂ ਵਿਚ ਕਪਤਾਨ Rohit Sharma ਨੇ 41 ਤੇ Virat Kohli ਨੇ 22 ਦੌੜਾਂ ਦਾ ਯੋਗਦਾਨ ਪਾਇਆ। ਸ਼੍ਰੇਅਸ ਅੱਈਅਰ ਤੇ ਅਕਸ਼ਰ ਪਟੇਲ ਨੇ ਕ੍ਰਮਵਾਰ 15 ਤੇ 8 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਰਿਸ਼ਾਦ ਹੁਸੈਨ ਨੇ ਦੋ ਜਦੋਂਕਿ ਤਸਕੀਨ ਅਹਿਮਦ ਤੇ ਮੁਸਤਫਿਜ਼ੁਰ ਰਹਿਮਾਨ ਨੇ ਇਕ ਇਕ ਵਿਕਟ ਲਈ। ਭਾਰਤ ਹੁਣ ਆਪਣਾ ਅਗਲਾ ਮੈਚ ਐਤਵਾਰ ਨੂੰ ਰਵਾਇਤੀ ਵਿਰੋਧੀ ਤੇ ਟੂਰਨਾਮੈਂਟ ਦੇ ਮੇਜ਼ਬਾਨ ਪਾਕਿਸਤਾਨ  ਖਿਲਾਫ਼ ਖੇਡੇਗਾ।

ਇਸ ਤੋਂ ਪਹਿਲਾਂ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਸੀ। ਮਾਸਪੇਸ਼ੀਆਂ ਵਿਚ ਖਿਚਾਅ ਨਾਲ ਜੂਝ ਰਹੇ ਤੌਹੀਦ ਹਰਿਦੈ ਨੇ ਆਪਣਾ ਪਹਿਲਾ ਇਕ ਰੋਜ਼ਾ ਸੈਂਕੜਾ ਜੜਿਆ, ਪਰ ਇਸ ਦੇ ਬਾਵਜੂਦ ਭਾਰਤੀ ਟੀਮ ਨੇ ਮੁਹੰਮਦ ਸ਼ਮੀ ਦੀਆਂ ਪੰਜ ਵਿਕਟਾਂ ਦੀ ਬਦੌਲਤ ਬੰਗਲਾਦੇਸ਼ ਨੂੰ 49.4 ਓਵਰਾਂ ਵਿਚ 228 ਦੌੜਾਂ ’ਤੇ ਆਊਟ ਕਰ ਦਿੱਤਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button