Breaking NewsD5 specialNewsPoliticsPunjab

ਚੋਣਾਂ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ, ਕਿਸਾਨਾਂ ਦਾ ਧਰਨਿਆਂ ਤੋਂ ਛੁੱਟਿਆ ਖਹਿੜਾ (ਵੀਡੀਓ)

ਚੰਡੀਗੜ੍ਹ : ਚੰਡੀਗੜ੍ਹ ‘ਚ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਬੈਠਕ ਹੋਈ ਇਸ ਬੈਠਕ ‘ਚ ਇਹ ਤੈਅ ਕੀਤਾ ਗਿਆ ਹੈ ਕਿ ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਟਵੀਟ ਕਰਕੇ ਇਸਦੀ ਪੁਸ਼ਟੀ ਕੀਤੀ ਕਿ ਪੰਜਾਬ ਸਰਕਾਰ ਗੰਨਾ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਵੀ ਦੇਵੇਗੀ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਬੈਠਕ ਤੋਂ ਬਾਅਦ ਕਿਹਾ ਕਿ ਮਸਲਾ ਹੱਲ ਹੋ ਚੁੱਕਾ ਹੈ।

Read Also ਪੰਜਾਬ ਆ ਕੇ ਕਿਸਾਨਾਂ ‘ਤੇ ਭੜਕੇ ਕੇਜਰੀਵਾਲ!

400 ਕਰੋੜ ਦੇ ਕਰਜ਼ੇ ਬਾਰੇ ਬਾਜਵਾ ਨੇ ਭਰੋਸਾ ਦਵਾਇਆ ਕਿ ਪੈਸੇ ਹੌਲੀ-ਹੌਲੀ ਦੇਣੇ ਸ਼ੁਰੂ ਕਰ ਦਿੱਤੇ ਜਾਣਗੇ। ਬਾਜਵਾ ਨੇ ਕਿਹਾ ਕਿ ਕਿਸਾਨ ਨੂੰ ਗੰਨੇ ਦੀ ਕੀਮਤ 310 ਰੁਪਏ ਪ੍ਰਤੀ ਕੁਇੰਟਲ ਹੀ ਦਿੱਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਮੁਤਾਬਕ ਪ੍ਰਾਈਵੇਟ ਮਿੱਲਾਂ ਦੇ ਮਾਲਕਾਂ ਨੇ ਮਿੱਲਾਂ ਸ਼ੁਰੂ ਕਰਨ ਲਈ ਹਾਮੀ ਭਰ ਦਿੱਤੀ ਹੈ।ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀ ਕੀਮਤ 275 ਰੁਪਏ ਤੈਅ ਕੀਤੀ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਪਰ ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਇਸ ਕਰਕੇ ਕਿਸਾਨ ਸੜਕਾਂ ਉੱਤੇ ਉੱਤਰ ਆਏ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button