ਚੋਣਾਂ ਤੋਂ ਪਹਿਲਾਂ ਹਾਈ ਅਲਰਟ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਅਤੇ ਪੁਲਿਸ ਅਲਰਟ ਮੋਡ ਵਿੱਚ ਹੈ। ਦੱਸ ਦੇਈਏ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲਿਆਂ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸਦੇ ਚਲਦਿਆਂ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲਿਆਂ ’ਚ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ’ਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਚੋਣਾਂ ਨਾਲ ਸਬੰਧਤ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਜ਼ਿਲਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਦੌਰਾਨ ਗੁਆਂਢੀ ਜ਼ਿਲਿਆਂ ਦੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਅਤੇ ਆਪਸੀ ਸਹਿਯੋਗ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਤਾਲਮੇਲ ਵਾਲੀ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਜ਼ਿਲਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ’ਚ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਵਾਧੂ ਕਦਮ ਚੁੱਕੇ ਗਏ ਹਨ। ਇਨ੍ਹਾਂ ਜ਼ਿਲਿਆਂ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਸ ਦੇ ਵਾਧੂ ਜਵਾਨਾਂ ਦੇ ਨਾਲ ਪੈਰਾਮਿਲਟਰੀ ਫੋਰਸ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਮਕਸਦ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਵਧਾਉਣਾ ਅਤੇ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ ਵਿਵਸਥਾ ਬਣਾਈ ਰੱਖਣਾ ਹੈ।
ਮੀਟਿੰਗ ’ਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਸ਼ਾਂਤੀਪੂਰਨ, ਆਜ਼ਾਦ ਤੇ ਨਿਰਪੱਖ ਵੋਟਿੰਗ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਦੇ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.