Breaking NewsD5 specialNewsPunjabTop News

ਚੋਣਾਂ ਦੌਰਾਨ ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ‘ਚ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਦੋ ਨੌਜਵਾਨਾਂ ਨੂੰ ਪੁਲਿਸ ਸਟੇਸ਼ਨ ਦੇ ਨੇੜੇ ਹੀ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਸਵੇਰ ਸਮੇਂ ਇਥੋਂ ਲੰਘ ਰਹੇ ਸਨ, ਤਾਂ ਇਸ ਦੌਰਾਨ ਅਣਪਛਾਤਿਆਂ ਵਲੋਂ ਚਾਕੂ ਮਾਰ ਕੇ ਦੋ ਨੌਜਵਾਨਾਂ ਨੂੰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਜਗਦੀਸ਼ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਆਪਣੇ ਦੋ ਦੋਸਤਾਂ ਨਾਲ ਸਵੇਰੇ ਕਿਤੇ ਜਾ ਰਿਹਾ ਸੀ, ਤਾਂ ਇਸ ਦੌਰਾਨ 3-4 ਵਿਅਕਤੀਆਂ ਨੇ ਉਨ੍ਹਾਂ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਇਸ ਹਮਲੇ ਵਿਚ ਉਸ ਦੇ ਪੁੱਤਰ ਅਤੇ ਉਸ ਦੇ ਦੋਸਤ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਨਾਲ ਮੌਜੂਦ ਇਕ ਹੋਰ ਦੋਸਤ ਬਿਲਕੁਲ ਠੀਕ ਹੈ।

ਵਾਰਦਾਤ ਤੋਂ ਬਾਅਦ ਥਾਣੇ ਪਹੁੰਚੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੇ ਪਿਤਾ ਨੇ ਨਮ ਅੱਖਾਂ ਨਾਲ ਕਿਹਾ ਕਿ ਉਸ ਦੇ ਨੌਜਵਾਨ ਪੁੱਤਰ ਦਾ ਕਤਲ ਕਰਕੇ ਉਸ ਦੇ ਬੁਢਾਪੇ ਦਾ ਸਹਾਰਾ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਉਸ ਦਾ ਇਕ ਪੁੱਤਰ ਅਜੇ ਪ਼ੜ੍ਹਾਈ ਕਰਦਾ ਹੈ, ਜਦਕਿ ਜਗਦੀਸ਼ ਹੀ ਘਰ ਵਿਚ ਕਮਾਉਣ ਵਾਲਾ ਸੀ, ਜਿਸ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button