Breaking NewsD5 specialIndiaNewsPunjabTop News

ਚੋਣਾਂ 2022 : ਲੁਧਿਆਣਾ, ਫਤਿਹਗੜ੍ਹ ਸਾਹਿਬ ਦੇ 18 ਵਿਧਾਨ ਸਭਾ ਹਲਕਿਆਂ ‘ਚ PM Modi ਦੀ ਵਰਚੂਅਲ ਰੈਲੀ ਅੱਜ

ਲੁਧਿਆਣਾ/ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਦੁਪਹਿਰ 1 ਵਜੇ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਵਰਚੂਅਲ ਰੈਲੀ ਦੇ ਜ਼ਰੀਏ ਸੰਬੋਧਿਤ ਕਰਨਗੇ। ਦੋਵੇਂ ਲੋਕ ਸਭਾ ਹਲਕਿਆਂ ਦੇ 18 ਵਿਧਾਨ ਸਭਾ ਹਲਕਿਆਂ ‘ਚ ਭਾਜਪਾ ਅਤੇ ਗਠਜੋੜ ਉਮੀਦਵਾਰਾਂ ਦੇ ਹੱਕ ‘ਚ ਵੋਟ ਦੀ ਅਪੀਲ ਕਰਨਗੇ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਚੋਣ ਸੰਚਾਲਨ ਕਮੇਟੀ ਦੇ ਕਨਵੀਨਰ ਜੀਵਨ ਗੁਪਤਾ ਨੇ ਦਿੱਤੀ ਹੈ।

ਕੈਪਟਨ ਦੇ ਗੜ੍ਹ ‘ਚ ਸੁਖਬੀਰ ਦੀ ਬੜ੍ਹਕ, ਕੀਤਾ ਸਿੱਧਾ ਚੈਲੰਜ, ਲੋਕਾਂ ਨੂੰ ਤੋਹਫ਼ਾ! D5 Channel Punjabi

ਉਨ੍ਹਾਂ ਨੇ ਦੱਸਿਆ ਕਿ ਮਹਾਮਾਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹਰੇਕ ਵਿਧਾਨ ਸਭਾ ਖੇਤਰ ਵਿੱਚ 3-3 ਐਲ.ਈ.ਡੀ. 1000-1000 ਦੀ ਸਮਰੱਥਾ ਨਾਲ ਕੁਰਸੀਆਂ ਲਗਾਈਆਂ ਜਾਣਗੀਆਂ, ਜਿੱਥੇ ਭਾਜਪਾ ਅਤੇ ਗੱਠਜੋੜ ਦੇ ਉਮੀਦਵਾਰ ਅਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਸੁਣ ਸਕਣਗੇ ਅਤੇ ਉਨ੍ਹਾਂ ਦੇ ਪੰਜਾਬ ਪ੍ਰਤੀ ਨਜ਼ਰੀਏ ਬਾਰੇ ਜਾਣ ਸਕਣਗੇ। ਜੀਵਨ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਵਰਚੂਅਲ ਰੈਲੀ ਨੂੰ ਲੈ ਕੇ ਗਠਜੋੜ ਦੇ ਉਮੀਦਵਾਰਾਂ ਅਤੇ ਵਰਕਰਾਂ ਵਿੱਚ ਪੂਰਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸ ਰੈਲੀ ਤੋਂ ਬਾਅਦ ਭਾਜਪਾ ਵਰਕਰ ਹੋਰ ਵੀ ਉਤਸ਼ਾਹ ਨਾਲ ਕੰਮ ਕਰਨਗੇ ਅਤੇ ਭਾਜਪਾ ਅਤੇ ਗਠਜੋੜ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਕੰਮ ਕਰਨਗੇ।

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button