Breaking NewsD5 specialNewsPoliticsPress ReleasePunjabTop News

ਚੌਹਾਲ ਨੇਚਰ ਅਵੇਅਰਨੈਸ ਕੈਂਪ ਦੀ ਸਥਾਪਤੀ ਨਾਲ ਖਿੱਤਾ ਦੁਨੀਆਂ ਦੇ ਨਕਸ਼ੇ ਉੱਤੇ ਉੱਭਰੇਗਾ: ਲਾਲ ਚੰਦ ਕਟਾਰੂਚੱਕ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਦੀ ਵੱਡੀ ਭੂਮਿਕਾ

ਪ੍ਰਾਜੈਕਟ ਉੱਤੇ ਖਰਚ ਹੋਣਗੇ 4 ਕਰੋੜ ਰੁਪਏ

ਹੁਸ਼ਿਆਰਪੁਰ/ਚੰਡੀਗੜ੍ਹ: ”ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਈਕੋ ਟੂਰਿਜ਼ਮ ਬਹੁਤ ਵੱਡੀ ਭੂਮਿਕਾ ਨਿਭਾਉਣ ਦੀ ਸਮਰੱਥਾ ਰੱਖਦਾ ਹੈ ਅਤੇ ਰੋਜ਼ਗਾਰ ਸਿਰਜਣ ਵਿੱਚ ਵੀ ਈਕੋ ਟੂਰਿਜ਼ਮ ਦਾ ਅਹਿਮ ਕਿਰਦਾਰ ਹੈ।” ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਹੁਸ਼ਿਆਰਪੁਰ ਵਿਖੇ ਚੌਹਾਲ ਨੇਚਰ ਅਵੇਅਰਨੈਸ ਕੈਂਪ ਦੇ ਨਿਰੀਖਣ ਮੌਕੇ ਪ੍ਰਗਟ ਕੀਤੇ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਇਸ ਸੁਪਨਮਈ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Karnal ਮਾਮਲੇ ’ਚ ਵੱਡੀ Update,ਪੁਲਿਸ ਨੇ ਰਿਸ਼ਤੇਦਾਰਾਂ ਨੂੰ ਪਾਇਆ ਘੜੀਸਾ,ਚੱਕਿਆ ਮੁੰਡਾ | D5 Channel Punjabi

ਉਹਨਾਂ ਅੱਗੇ ਦੱਸਿਆ ਕਿ ਉਹ ਮੁੱਖ ਮੰਤਰੀ ਦੀਆਂ ਹਦਾਇਤਾਂ ਉੱਤੇ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਬਾਰੀਕੀ ਨਾਲ ਹਰ ਪੱਖ ਤੋਂ ਜਾਇਜਾ ਲੈਣ ਆਏ ਹਨ। ਉਹਨਾਂ ਵਿਸ਼ਵਾਸ਼ ਪ੍ਰਗਟ ਕੀਤਾ ਕਿ 4 ਕਰੋੜ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾਣ ਵਾਲੇ ਇਸ ਪ੍ਰਾਜੈਕਟ ਤਹਿਤ ਚੌਹਾਲ ਡੈਮ ਦੇ ਨੇੜੇ ਇਕ ਨੇਚਰ ਅਵੇਅਰਨੈਸ ਕੈਂਪ ਸਥਾਪਿਤ ਕੀਤਾ ਜਾਵੇਗਾ ਜਿਸ ਵਿੱਚ ਇਕ ਨੇਚਰ ਟਰੇਲ, ਐਡਵੈਂਚਰ ਅਤੇ ਵਾਟਰ ਸਪੋਰਟਸ ਅਤੇ 5 ਟੈਂਟ ਵਾਲੀਆਂ ਰਿਹਾਇਸ਼ਾਂ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਸਥਾਨਕ ਰੈਸਟ ਹਾਊਸ ਦੀ ਦਿੱਖ ਵਿੱਚ ਵੀ ਸੁਧਾਰ ਕੀਤਾ ਜਾਵੇਗਾ।

http://ਬਾਬੇ ਖੇਤੀ ਕਰਦੇ ਸੀ, ਟੱਬਰ ਮੌਜਾਂ ਕਰਦੇ ਸੀ, ਸੁਣੋ ਕਮਾਲਾਂ ਪੁਰਾਣੇ ਪੰਜਾਬ ਦੀਆਂ | D5 Channel Punjabi

ਉਹਨਾਂ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਸੈਲਾਨੀਆਂ ਲਈ ਬੇਹੱਦ ਖਿੱਚ ਦਾ ਕੇਂਦਰ ਸਾਬਤ ਹੋਵੇਗਾ ਜਿਸ ਨਾਲ ਇਸ ਖਿੱਤੇ ਨੂੰ ਸੈਰ-ਸਪਾਟੇ ਪੱਖੋਂ ਦੁਨੀਆਂ ਦੇ ਨਕਸ਼ੇ ਉੱਪਰ ਉੱਭਰਨ ਵਿੱਚ ਕਾਫੀ ਮਦਦ ਮਿਲੇਗੀ। ਉਹਨਾਂ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਸੈਰ-ਸਪਾਟਾ ਵਿਸ਼ਵ ਭਰ ਵਿੱਚ ਅਰਥਚਾਰੇ ਨੂੰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੀ ਪੁਰਜੋਰ ਕੋਸ਼ਿਸ਼ ਕਰ ਰਹੀ ਹੈ ਕਿ ਇਸ ਖੇਤਰ ਵਿੱਚ ਮੌਜੂਦ ਅਸੀਮਿਤ ਸਮਰੱਥਾਵਾਂ ਦਾ ਭਰਪੂਰ ਇਸਤਿਮਾਲ ਕਰਦੇ ਹੋਏ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕੀਤਾ ਜਾਵੇ।

Tajinderpal Bagga : ਬੱਗਾ ਮਾਮਲੇ ਨੂੰ ਲੈ ਕੇ ਵਕੀਲਾਂ ਨੇ ਕੀਤੇ ਵੱਡੇ ਖ਼ੁਲਾਸੇ, ਮੁੜ ਦਿੱਲੀ ਪਹੁੰਚਿਆ ਬੱਗਾ !

ਉਨ੍ਹਾਂ ਇਸ ਮੌਕੇ ਥਾਨਾ ਡੈਮ ਦਾ ਦੌਰਾ ਵੀ ਕੀਤਾ। ਇਸ ਮੌਕੇ ਪੰਜਾਬ ਦੇ ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਾਂਡਾ ਉੜਮੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਪ੍ਰਮੁੱਖ ਮੁੱਖ ਵਣਪਾਲ ਪ੍ਰਵੀਨ ਥਿੰਦ ਤੇ ਮੁੱਖ ਵਣਪਾਲ (ਹੁਸ਼ਿਆਰਪੁਰ) ਸੰਜੀਵ ਤਿਵਾਰੀ ਤੋਂ ਇਲਾਵਾ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button