PunjabTop News

ਚੰਡੀਗੜ੍ਹ ‘ਚ ਅੱਤਵਾਦੀ ਪਾਸੀਆ ‘ਤੇ 5 ਲੱਖ ਰੁਪਏ ਦਾ ਇਨਾਮ: NIA ਦਾ ਐਲਾਨ, ਈਮੇਲ-Whatsapp ਰਾਹੀਂ ਦਿੱਤੀ ਜਾ ਸਕਦੀ ਹੈ ਜਾਣਕਾਰੀ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਵਿਦੇਸ਼ਾਂ ‘ਚ ਲੁਕੇ ਚੰਡੀਗੜ੍ਹ ‘ਚ ਕੋਠੀ ਅਤੇ ਪੰਜਾਬ ਦੇ ਥਾਣਿਆਂ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਸਟਰ ਮਾਈਂਡ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੋਕ ਟੈਲੀਫੋਨ, ਵਟਸਐਪ ਅਤੇ ਈਮੇਲ ਰਾਹੀਂ NIA ਨੂੰ ਜਾਣਕਾਰੀ ਦੇ ਸਕਣਗੇ।

ਚੰਡੀਗੜ੍ਹ ‘ਚ ਇੱਕ ਬੰਗਲੇ ‘ਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ‘ਚ NIA ਨੇ  ਹੈਪੀ ਪਾਸੀਆ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ‘ਤੇ 9 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।

ਪਿਛਲੇ ਸਾਲ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ਨੰਬਰ 575 ‘ਤੇ ਗ੍ਰਨੇਡ ਹਮਲਾ ਹੋਇਆ ਸੀ। ਇੱਥੇ ਰੋਹਨ ਅਤੇ ਵਿਸ਼ਾਲ ਮਸੀਹ ਨਾਂ ਦੇ ਦੋ ਨੌਜਵਾਨ ਹੈਂਡ ਗ੍ਰੇਨੇਡ ਸੁੱਟ ਕੇ ਭੱਜ ਗਏ। ਅਮਰੀਕਾ ਸਥਿਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੇ ਇੰਟਰਨੈੱਟ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਹੈਪੀ ਪਾਸੀਆ ਲੰਬੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਹੈ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ। ਉਸ ਦੇ ਜ਼ਰੀਏ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button