Breaking NewsD5 specialNewsPoliticsPunjab

ਚੰਡੀਗੜ੍ਹ ‘ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, ਪ੍ਰਧਾਨ ਢਿੱਲੋਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਬਾਰਡਰ ‘ਤੇ ਪੱਕਾ ਡੇਰਾ ਲਗਾ ਲਿਆ ਹੈ। ਉਥੇ ਹੀ ਕਿਸਾਨਾਂ ਦੇ ਹੱਕ ‘ਚ ਪੰਜਾਬ ਯੂਥ ਕਾਂਗਰਸ ਦੇ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੇ ਘਰ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ।

ਕਿਸਾਨਾਂ ਦੇ ਹੱਕ ‘ਚ ਨਿਹੰਗ ਸਿੰਘਾਂ ਦਾ ਵੱਡਾ ਐਲਾਨ,ਹਿੱਲੀ ਦਿੱਲੀ!ਮੋਦੀ ਸਰਕਾਰ ਨੂੰ ਆਈਆਂ ਤਰੇਲੀਆਂ!

ਦੱਸ ਦਈਏ ਕਿ ਪੰਜਾਬ ਯੂਥ ਕਾਂਗਰਸ ਕਿਸਾਨਾਂ ਦੇ ਹੱਕ ‘ਚ ਸੀਐਮ ਖੱਟਰ ਦਾ ਘਿਰਾਉ ਕਰ ਰਹੇ ਹਨ। ਦਰਅਸਲ ਦਿੱਲੀ ਜਾਣ ਦੇ ਰਸਤੇ ‘ਚ ਹਰਿਆਣਾ ‘ਚ ਕਿਸਾਨਾਂ ਦੇ ਨਾਲ ਹਰਿਆਣਾ ਪੁਲਿਸ ਦੀ ਝੜਪ ਹੋਈ ਸੀ ਅਤੇ ਇੰਨਾ ਹੀ ਨਹੀਂ ਕਿਸਾਨਾਂ ‘ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੌਛਾਰਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਅਜਿਹਾ ਹੀ ਇੱਕ ਵਾਰ ਫਿਰ ਚੰਡੀਗੜ੍ਹ ‘ਚ ਦੇਖਣ ਨੂੰ ਮਿਲਿਆ। ਯੂਥ ਕਾਂਗਰਸ ਦੇ ਆਗੂਆਂ ਵੱਲੋਂ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕੀਤਾ ਗਿਆ ਤਾਂ ਪੁਲਿਸ ਨੇ ਉਨ੍ਹਾਂ ‘ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੌਛਾਰਾਂ ਕੀਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button