
ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਧਮਾਕੇ ਮਾਮਲੇ ’ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਤੇ ਚੰਡੀਗੜ੍ਹ ਪੁਲਿਸ ਨੇ ਆਪਣੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਇਸ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਮਾਮਲੇ ’ਚ ਸ਼ਾਮਲ ਪੰਜ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਜਿਨ੍ਹਾਂ ’ਚ 2 ਦੀ ਪਛਾਣ ਹੋਈ ਹੈ। ਮੁਲਜ਼ਮਾਂ ਕੋਲੋਂ ਗ੍ਰਨੇਡ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਜਾਂਚ ’ਚ ਪੁਰਤਗਾਲ ਅਤੇ ਜਰਮਨੀ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਦੇ ਨਾਲ ISI ਮਾਡਿਊਲ ਦਾ ਲਿੰਕ ਹੋਣ ਦਾ ਖੁਲਾਸਾ ਹੋਇਆ ਹੈ।
ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਭਾਜਪਾ ਦਫ਼ਤਰ ਵੱਲ ਇੱਕ ਗ੍ਰਨੇਡ ਸੁੱਟਿਆ ਗਿਆ ਸੀ, ਜੋ ਇੱਕ ਸਕੂਟਰ ਦੇ ਨੇੜੇ ਫਟ ਗਿਆ। ਫਿਰ ਦੋਵੇਂ ਹਮਲਾਵਰ ਆਪਣੀਆਂ ਬਾਈਕ ‘ਤੇ ਮੌਕੇ ਤੋਂ ਭੱਜ ਗਏ।ਇਸ ਮਾਮਲੇ ਸਬੰਧੀ ਇਕ ਵੀਡੀਓ ਵੀ ਸਾਹਮਣੇ ਆਈ ਸੀ ਜਿਸ ’ਚ ਬੰਬ ਧਮਾਕੇ ਦੀ ਵੀਡੀਓ ਵਿੱਚ ਇੱਕ ਹਮਲਾਵਰ ਆਪਣੀ ਜੇਬ ਵਿੱਚੋਂ ਗ੍ਰਨੇਡ ਕੱਢਦਾ, ਉਸਦੀ ਪਿੰਨ ਕੱਢਦਾ, ਅਤੇ ਫਿਰ ਇਸਨੂੰ ਭਾਜਪਾ ਦਫ਼ਤਰ ਦੇ ਬਾਹਰ ਸੁੱਟਦਾ ਹੋਇਆ ਮੌਕੇ ਤੋਂ ਭੱਜਦਾ ਦਿਖਾਈ ਦੇ ਰਿਹਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




