NewsBreaking NewsIndiaPoliticsPunjab

ਚੰਡੀਗੜ੍ਹ ‘ਤੇ ਕੇਂਦਰੀ ਨੋਟੀਫਿਕੇਸ਼ਨ ਦੇ ਖਿਲਾਫ਼ ਸਿੱਧੂ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਤੇ ਚੰਡੀਗੜ੍ਹ ਪੁਲਿਸ ਦੇ ਡੀਐੱਸਪੀਜ਼ ਨੂੰ ਦਿੱਲੀ ਕੇਡਰ ਵਿੱਚ ਸ਼ਾਮਲ ਕਰਨ ਦੇ ਮੁੱਦੇ ‘ਤੇ ਅਕਾਲੀ ਦਲ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਸਿਆਸਤਦਾਨਾਂ ਅਨੁਸਾਰ ਚੰਡੀਗੜ੍ਹ ਪੁਲਿਸ ਦੇ ਗਜ਼ਟਿਡ ਅਫ਼ਸਰਾਂ ਨੂੰ ਦਿੱਲੀ ਪੁਲਿਸ ਹੇਠ ਲਿਆ ਕੇ ਕੇਂਦਰ ਸਰਕਾਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਨੂੰ ਮਾਰ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ‘ਚ ਨਵੀਂ ਵੰਡ ਤੋਂ ਬਾਅਦ ਨਵੰਬਰ 1966 ਨੂੰ ਹੋਂਦ ਵਿੱਚ ਆਇਆ ਸੀ ਤੇ ਚੰਡੀਗੜ੍ਹ ਪੰਜਾਬ-ਹਰਿਆਣਾ ਦੋਵਾਂ ਸੂਬਿਆਂ ਦੀ ਰਾਜਧਾਨੀ ਹੈ, ਇਸ ਲਈ ਦੋਵੇਂ ਸੂਬਿਆਂ ਦਾ ਇਸ ’ਤੇ ਆਪਣਾ ਹੱਕ ਹੈ।

Read Also ਅੱਜ ਤਾਂ ਨਵਜੋਤ ਸਿੱਧੂ ਨਾਲ Akali Dal ਵਾਲੀ ਹੋਈ!

ਸਿੱਧੂ ਨੇ ਕਿਹਾ ਹੈ ਕਿ ਇਸ ਤੋਂ ਵੀ ਵੱਧ ਨਮੋਸ਼ੀ ਵਾਲੀ ਗੱਲ ਇਹ ਹੈ ਕਿ ਪੰਜਾਬ ਤੋਂ ਇਕੋ-ਇਕ ਕੇਂਦਰੀ ਮੰਤਰੀ ਸੂਬੇ ਨਾਲ ਹੋ ਰਹੇ ਧੱਕੇ ‘ਤੇ ਤਮਾਸ਼ਾ ਵੇਖ ਰਹੀ ਹੈ। ਉਹ ਤਾਂ ਕੁੰਭਕਰਨ ਤੋਂ ਵੀ ਟੱਪ ਗਈ ਹੈ ਜੋ ਸਾਢੇ ਚਾਰ ਸਾਲਾਂ ਤੋਂ ਸੁੱਤੀ ਪਈ ਹੈ।ਸਿੱਧੂ ਨੇ ਇਸ ਪੱਤਰ ਵਿਚ 2012 ਵਿੱਚ ਪੀ. ਚਿਦੰਬਰਮ ਵਲੋਂ ਲਿਖੇ ਗਏ ਪੱਤਰ ਦਾ ਵੀ ਜ਼ਿਕਰ ਕੀਤਾ ਹੈ, ਜਿਸ ਵਿਚ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਨਾਲ ਧੱਕਾ ਨਹੀਂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਰਕਾਰ ਨੇ 25 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੰਡੀਗੜ੍ਹ ਪੁਲਿਸ ਦੇ ਡੀ. ਐੱਸ. ਪੀਜ਼. ਨੂੰ ਦਿੱਲੀ, ਅੰਡੇਮਾਨ, ਦਮਨ ਦੀਪ ਤੇ ਦਾਦਰ ਨਗਰ ਹਵੇਲੀ, ਯਾਨੀ ਦਾਨਿਪਸ ਦੇ ਕੇਡਰਾਂ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਦੇ ਡੀ. ਐੱਸ. ਪੀਜ਼. ਦਾ ਚੰਡੀਗੜ੍ਹ ਤੋਂ ਬਾਹਰ ਤਬਾਦਲਾ ਨਹੀਂ ਹੁੰਦਾ ਸੀ। ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਚੰਡੀਗੜ੍ਹ ਪੁਲਿਸ ਦੇ ਅਫ਼ਸਰਾਂ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਚੁਣੌਤੀ ਦਿੱਤੀ ਹੈ। ਦੂਜੇ ਪਾਸੇ ਪੰਜਾਬ ਦੇ ਲੀਡਰਾਂ ਨੂੰ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਕਾਇਦੇ ਨਾਲ ਪੂਰੀ ਤਰ੍ਹਾਂ ਆਪਣੇ ਅਧੀਨ ਕਰਨਾ ਚਾਹੁੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button