Breaking NewsD5 specialIndiaNewsPunjabTop News

ਚੰਡੀਗੜ੍ਹ ਦੇ ਮੁੱਦੇ ‘ਤੇ ਹਰਿਆਣਾ ਸਰਕਾਰ ਨੇ ਬੁਲਾਇਆ ਵਿਸ਼ੇਸ਼ ਇਜਲਾਸ

ਪਟਿਆਲਾ/ਹਰਿਆਣਾ : ਪੰਜਾਬ ਅਤੇ ਹਰਿਆਣਾ ਦੇ ਵਿੱਚ ਇੱਕ ਵਾਰ ਫਿਰ ਵਿਵਾਦਿਤ ਮੁੱਦੇ ਗਰਮਾ ਗਏ ਹਨ। ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਚੰਡੀਗੜ੍ਹ ‘ਤੇ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ 5 ਅਪਰੈਲ ਨੂੰ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। ਇਸ ਸੈਸ਼ਨ ‘ਚ ਚੰਡੀਗੜ੍ਹ ‘ਤੇ ਹਰਿਆਣਾ ਦੇ ਹੱਕ ਤੇ ਐਸਵਾਈਐਲ ਬਾਰੇ ਮਤਾ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਰਵੱਈਏ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇਗਾ।

ਸਿੱਧੀ ਗੋਲੀ ਮਾਰਨ ਦੀ ਦਿੱਤੀ ਧਮਕੀ, ਸੁਣੋ ਮੁੱਖ ਮੰਤਰੀ ਸਾਬ੍ਹ | D5 Channel Punjabi

ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 27 ਮਾਰਚ ਨੂੰ ਆਪਣੀ ਫੇਰੀ ਦੌਰਾਨ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਪੰਜਾਬ ਸਰਕਾਰ ਨੇ ਪਹਿਲੀ ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਮਤਾ ਪਾਸ ਕਰਕੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿਧਾਨ ਸਭੇ ਦੇ ਸੈਸ਼ਨ ਤੋਂ ਬਾਅਦ ਹਰਿਆਣਾ ਸਰਕਾਰ ਨੇ ਹੁਣ 5 ਅਪਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦਿਆ ਹੈ ਜੋ ਸਵੇਰੇ 11 ਵਜੇ ਸ਼ੁਰੂ ਹੋਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button