PunjabTop News

ਚੰਡੀਗੜ੍ਹ ਦੇ ਸੈਕਟਰ-43 ਬੱਸ ਸਟੈਂਡ ਨੇੜੇ ਮਿਲਿਆ ਆਈਈਡੀ; ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਨੇ ਐਤਵਾਰ ਰਾਤ ਸੈਕਟਰ-43 ਸਥਿਤ ਆਈਐੱਸਬੀਟੀ ਦੇ ਪਿੱਛੇ ਸ਼ੱਕੀ ਵਿਸਫੋਟਕ ਸਮੱਗਰੀ, ਇੱਕ ਆਈਈਡੀ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਅਤੇ ਹਥਿਆਰ ਬਰਾਮਦ ਕਰਕੇ ਵੱਡੀ ਅੱਤਵਾਦੀ ਘਟਨਾ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ’ਚ ਸੈਕਟਰ-36 ਥਾਣੇ ’ਚ ਵਿਸਫੋਟਕ ਐਕਟ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।ਮੁੱਢਲੀ ਜਾਂਚ ’ਚ ਪੁਲਿਸ ਨੂੰ ਮੁਲਜ਼ਮਾਂ ਦੇ ਤਾਰ ਪਾਕਿਸਤਾਨ ’ਚ ਬੈਠੇ ਖ਼ਾਲਿਸਤਾਨੀ ਅੱਤਵਾਦੀ ਸਤਨਾਮ ਸੱਤਾ ਉਰਫ਼ ਨੌ ਸ਼ੇਰਾ ਨਾਲ ਜੁੜੇ ਹੋਣ ਦਾ ਸ਼ੱਕ ਹੈ। ਪੁਲਿਸ ਨੂੰ ਖ਼ਦਸ਼ਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ’ਚ ਬੈਠੇ ਆਪਣੇ ਹੈਂਡਲਰ ਦੇ ਇਸ਼ਾਰੇ ’ਤੇ ਪੰਜਾਬ ਅਤੇ ਚੰਡੀਗੜ੍ਹ ’ਚ ਵੱਡੀ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।
ਪੁਲਿਸ ਦੀ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ’ਚੋਂ ਦੋ ਤਰਨਤਾਰਨ ਅਤੇ ਇੱਕ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਕਥਿਤ ਤੌਰ ’ਤੇ ਪਾਕਿਸਤਾਨ ’ਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ ’ਤੇ ਵਿਸਫੋਟਕ ਅਤੇ ਹੋਰ ਸਮਾਨ ਇਕੱਠਾ ਕਰ ਰਹੇ ਸਨ।ਪੁਲਿਸ ਮੁਤਾਬਕ ਮੁਲਜ਼ਮਾਂ ਦੇ ਕਬਜ਼ੇ ’ਚੋਂ ਸ਼ੱਕੀ ਆਈਈਡੀ ਨਾਲ ਸਬੰਧਤ ਸਮੱਗਰੀ ਤੋਂ ਇਲਾਵਾ ਜੈਲੇਟਿਨ ਦੀਆਂ ਛੜਾਂ, ਡੈਟੋਨੇਟਰ, ਪਾਵਰ ਸੋਰਸ, ਤਾਰਾਂ ਅਤੇ ਹੋਰ ਇਲੈਕਟ੍ਰਾਨਿਕ ਉਪਕਰਨ ਤੇ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬਰਾਮਦ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਸਪੱਸ਼ਟ ਕੀਤਾ ਜਾ ਸਕੇ ਕਿ ਇਸ ਦੀ ਵਰਤੋਂ ਕਿਸ ਮਕਸਦ ਲਈ ਕੀਤੀ ਜਾਣੀ ਸੀ ਅਤੇ ਕੀ ਇਸ ਨਾਲ ਕਿਸੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button