Breaking NewsD5 specialNewsPunjabTop News

ਚੰਡੀਗੜ੍ਹ ਦੇ FCI ਦਫ਼ਤਰ ਨੂੰ ਕਿਸਾਨਾਂ ਨੇ ਘੇਰਿਆ, ਮੌਕੇ ‘ਤੇ ਪੁਲਿਸ ਬਲ ਤੈਨਾਤ

ਚੰਡੀਗੜ੍ਹ : ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਜੰਗ ਲਾਗਾਤਾਰ ਜਾਰੀ ਹੈ ਅਤੇ ਪੂਰੇ ਦੇਸ਼ ਭਰ ‘ਚ ਰੋਸ਼ ਪ੍ਰਦਰਸ਼ਨਾਂ ਦੀ ਗਿਣਤੀ ਵੀ ਵੱਧਦੀ ਜਾ ਰਹੀ ਹੈ। ਉਥੇ ਹੀ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਗਏ ਐਲਾਨ ‘ਤੇ ਅੱਜ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਅਤੇ ਹਰਿਆਣਾ ਦੇ FCI ਦਫਤਰਾਂ ‘ਤੇ ਅੱਜ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ। ਚੰਡੀਗੜ੍ਹ ਦੇ ਸੈਕਟਰ 31 ਸਥਿਤ FCI ਦਫ਼ਤਰ ਦੇ ਬਾਹਰ ਅੱਜ ਸਵੇਰ ਤੋਂ ਹੀ ਭਾਰੀ ਗਿਣਤੀ ‘ਚ ਕਿਸਾਨ ਇੱਕਠੇ ਹੋ ਗਏ ਅਤੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।

🔴LIVE| ਪ੍ਰਧਾਨ ਮੰਤਰੀ ਨੇ ਸੱਦੀ ਮੀਟਿੰਗ,ਰਾਜੇਵਾਲ ਨੇ ਹਿਲਾਤੀ ਮੋਦੀ ਦੀ ਕੁਰਸੀ! ਦਿੱਲੀ ਜਿੱਤਣ ਦਾ ਕਰਤਾ ਐਲਾਨ

ਇਸ ਮੌਕੇ ‘ਤੇ ਕਿਸੇ ਤਰ੍ਹਾਂ ਦੀ ਕੋਈ ਅਣਹੋਣੀ ਨਾ ਵਾਪਰੇ, ਉਸਦੇ ਲਈ ਭਾਰੀ ਪੁਲਿਸ ਬਲ ਵੀ ਤੈਨਾਤ ਕੀਤੀ ਗਈ ਹੈ। ਜ਼ਿਕਰ ਯੋਗ ਹੈ ਕਿ ਦਿੱਲੀ ਦੀਆਂ ਸੀਮਾਵਾਂ ‘ਤੇ ਹੁਣ ਵੀ ਭਾਰੀ ਗਿਣਤੀ ‘ਚ ਕਿਸਾਨ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਥੇ ਹੀ ਪਿਛਲੇ ਦਿਨੀਂ ਕਿਸਾਨ ਨੇਤਾ ਰਾਕੇਸ਼ ਟਿਕੈਤ ‘ਤੇ ਰਾਜਸਥਾਨ ਦੇ ਅਲਵਰ ‘ਚ ਹੋਏ ਹਮਲੇ ਤੋਂ ਬਾਅਦ ਕਿਸਾਨਾਂ ਦਾ ਰੋਸ਼ ਹੋਰ ਵੀ ਵੱਧ ਗਿਆ ਹੈ ਅਤੇ ਬੀਜੇਪੀ ‘ਤੇ ਕਿਸਾਨਾਂ ਵੱਲੋਂ  ਲਗਾਤਾਰ ਆਰੋਪਾਂ ਦੀ ਝੜੀ ਲਗਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button