PunjabTop News

ਚੰਡੀਗੜ੍ਹ ਧਮਾਕਾ ਸਾਜਿਸ਼ ਕੇਸ; ਫੜੇ ਗਏ ਤਿੰਨ ਨੌਜਵਾਨ ਅਦਾਲਤ ‘ਚ ਪੇਸ਼, 29 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਲੰਘੀ ਸ਼ਾਮ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਸੈਕਟਰ-43 ਦੇ ਅੰਤਰਰਾਜੀ ਬੱਸ ਸਟੈਂਡ ਦੇ ਪਿਛਲੇ ਪਾਸਿਓਂ ਪੰਜਾਬ ਦੇ ਤਿੰਨ ਨੌਜਵਾਨ ਨੂੰ ਧਮਾਕਾਖੇਜ਼ ਸਮੱਗਰੀ ਸਮੇਤ ਗ੍ਰਿਫਤਾਰ ਕੀਤਾ ਸੀ। ਉਕਤ ਨੌਜਵਾਨ (ਲਵਪ੍ਰੀਤ ਸਿੰਘ (19) ਵਾਸੀ ਤਰਨਤਾਰਨ, ਜਸਨਪ੍ਰੀਤ ਸਿੰਘ (21) ਵਾਸੀ ਤਰਨਤਾਰਨ ਅਤੇ ਪ੍ਰਭਪ੍ਰੀਤ ਸਿੰਘ (19) ਵਾਸੀ ਅੰਮ੍ਰਿਤਸਰ) ਨੂੰ ਅੱਜ ਪੁਲਿਸ ਨੇ ਕੋਰਟ ਵਿੱਚ ਪੇਸ਼ ਕੀਤਾ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 29 ਅਗਸਤ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।ਜਾਣਕਾਰੀ ਮੁਤਾਬਿਕ, ਚੰਡੀਗੜ੍ਹ ਪੁਲਿਸ ਨੇ ਇਸ ਮਾਮਲੇ ਵਿੱਚ ਪੰਜਾਬ ਨਾਲ ਸਬੰਧਤ ਤਿੰਨ ਨੌਜਵਾਨਾਂ ਨੂੰ ਲੰਘੀ ਸ਼ਾਮ ਕਾਬੂ ਕੀਤਾ ਸੀ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ ਇੱਕ ਟਿਫ਼ਨ ਬਾਕਸ ਵਿੱਚੋਂ ਸ਼ੱਕੀ ਆਈਈਡੀ (IED), 5 ਕਿੱਲੋ ਜਿਲੇਟਿਨ ਦੀਆਂ ਛੜਾਂ, ਡੈਟੋਨੇਟਰ, ਰਿਮੋਟ ਕੰਟਰੋਲ ਡਿਵਾਈਸ, ਇੱਕ ਪਿਸਤੌਲ, ਮੈਗਜ਼ੀਨ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤਾ ਸੀ।
ਪੁਲਿਸ ਸੂਤਰ ਦੱਸਦੇ ਹਨ ਕਿ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਅੱਤਵਾਦੀ ਸੰਗਠਨ 'ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਸੰਪਰਕ ਵਿੱਚ ਸਨ ਅਤੇ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button