ਬੀਤੇ ਕੱਲ੍ਹ ਸੈਕਟਰ 10 ਚੰਡੀਗੜ੍ਹ ਚ ਗ੍ਰੇਨੇਡ ਹਮਲਾ ਹੋਇਆ ਸੀ। ਪੁਲਿਸ ਵੱਲੋਂ ਸੀਸੀਟੀਵੀ ਟ੍ਰੇਸ ਕਰਨ ਤੋਂ ਬਾਅਦ ਦੋ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਹਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।
ਭਾਵੇਂ ਇਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸੇਵਾਮੁਕਤ ਪ੍ਰਿੰਸੀਪਲ ਇੱਥੇ ਰਹਿੰਦੇ ਹਨ ਪਰ ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਸੇਵਾਮੁਕਤ SSP ਹਰਕੀਰਤ ਸਿੰਘ ਘਰ ਵਿੱਚ ਰਹਿੰਦੇ ਸਨ। ਪੁਲਸ ਨੇ ਦੇਰ ਰਾਤ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ, ਪਰ ਅਧਿਕਾਰੀ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।
ਸੀਸੀਟੀਵੀ ਟ੍ਰੈਕਿੰਗ ਦੌਰਾਨ ਇਹ ਸਪੱਸ਼ਟ ਹੋ ਗਿਆ ਕਿ ਮੁਲਜ਼ਮ ਸੈਕਟਰ 10 ਵਿੱਚ ਹਮਲਾ ਕਰਨ ਤੋਂ ਬਾਅਦ ਇੱਕ ਆਟੋ ਵਿੱਚ ਸੈਕਟਰ 9 ਵੱਲ ਚਲੇ ਗਏ ਸਨ। ਬੰਬ ਧਮਾਕੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਦਾ ਧਿਆਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੰਜਾਬ ਦੀ 2023 ਵਿੱਚ ਦਰਜ ਐਫਆਈਆਰ ਵੱਲ ਗਿਆ ਹੈ। , ਸਪੈਸ਼ਲ ਸੈੱਲ ਵੱਲੋਂ ਉਕਤ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਨੇ ਪੰਜਾਬ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਹਰਵਿੰਦਰ ਸਿੰਘ ਰਿੰਦਾ ਨੇ ਉਸਨੂੰ ਕੁਝ ਸਾਲ ਪਹਿਲਾਂ ਇਸ ਘਰ ਦੀ ਰੇਕੀ ਕਰਨ ਲਈ ਭੇਜਿਆ ਸੀ। ਜਿਸ ਦੀ ਜਾਣਕਾਰੀ ਚੰਡੀਗੜ੍ਹ ਪੁਲਿਸ ਨਾਲ ਵੀ ਸਾਂਝੀ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.