Breaking NewsD5 specialNewsPunjabTop News

ਚੰਡੀਗੜ੍ਹ-ਮੋਹਾਲੀ ‘ਚ ਅੱਤਵਾਦੀ ਹਮਲੇ ਦੀ ਵੱਡੀ ਸਾਜਿਸ਼ !

ਚੰਡੀਗੜ੍ਹ: ਪੰਜਾਬ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਪੰਜਾਬ ‘ਚ ਹਮਲੇ ਦੀ ਸਾਜ਼ਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਹਾਈ ਅਲਰਟ ਜਾਰੀ ਕਰਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ।

CBI ਦੀ ਰੇਡ ’ਤੇ ਤਰੁਣ ਚੁੱਘ ਦਾ ਵੱਡਾ ਬਿਆਨ, ਮਨੀਸ਼ ਸਿਸੋਦੀਆ ਨੂੰ ਦੇਣਾ ਪਊ ਅਸਤੀਫ਼ਾ! D5 Channel Punjabi

ਕੇਂਦਰੀ ਖੁਫੀਆ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਅੱਤਵਾਦੀ ਹਮਲੇ ਦੀ ਜਾਣਕਾਰੀ ਭੇਜ ਦਿੱਤੀ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ 24 ਅਗਸਤ ਯਾਨੀ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਅਤੇ ਮੁਹਾਲੀ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਇੱਥੇ ਇਕ ਦਿਨ ਦੇ ਦੌਰੇ ‘ਤੇ ਆ ਰਹੇ ਹਨ।

ਮਨੀਸ਼ ਸਿਸੋਦੀਆ ਹੋਇਆ ਬਰੀ, ਅਦਾਲਤ ਦਾ ਵੱਡਾ ਫੈਸਲਾ, ਵਿਰੋਧੀਆਂ ਨੂੰ ਆਈਆਂ ਤੌਣੀਆਂ! D5 Channel Punjabi

ਉਹ ਚੰਡੀਗੜ੍ਹ ਦੇ ਨਾਲ ਲੱਗਦੇ ਨਿਊ ਚੰਡੀਗੜ੍ਹ, ਮੁਹਾਲੀ ਵਿੱਚ ਬਣਨ ਵਾਲੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਵਿੱਚ ਅੱਤਵਾਦੀ ਹਮਲੇ ਦੀ ਖੁਫੀਆ ਏਜੰਸੀ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਅਜਿਹੇ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button