Press ReleasePunjabTop News

ਚੰਡੀਗੜ੍ਹ ਵਿਚ ਹਰਿਆਣਾ ਨੂੰ ਨਵੀਂ ਵਿਧਾਨ ਸਭਾ ਲਈ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੋਵੇਗੀ : ਅਕਾਲੀ ਦਲ ਨੇ ਰਾਜਪਾਲ ਨੂੰ ਆਖਿਆ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਹਰਿਆਣਾ ਦੀ ਜ਼ਮੀਨ ਬਦਲੇ ਜ਼ਮੀਨ ਅਲਾਟ ਕਰਨ ਦੀ ਅਰਜ਼ੀ ਰੱਦ ਕਰਨ ਅਤੇ ਚੰਡੀਗੜ੍ਹ ਪੰਜਾਬ ਨੁੰ ਦੇਣ ਦੀ ਸਿਫਾਰਸ਼ ਕਰਨ ਲਈ ਆਖਿਆ

ਅਕਾਲੀ ਦਲ ਨੇ ਭਗਵੰਤ ਮਾਨ ਦੀ ਗ੍ਰਹਿ ਮੰਤਰੀ ਵਜੋਂ ਬਰਖ਼ਾਸਤਗੀ ਮੰਗੀ ਕਿਉਂਕਿ ਉਹ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋਏ ਅਤੇ ਕਿਹਾ ਕਿ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਮਾਲਕਾਂ ਤੋਂ ਧੱਕੇ ਨਾਲ ਪੰਚਾਇਤਾਂ ਦੇ ਨਾਂ ਨਾ ਲੁਆਈ ਜਾਵੇ

ਚੰਡੀਗੜ੍ਹ (ਬਿੰਦੂ ਸਿੰਘ) :  ਸ਼੍ਰੋਮਦੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਆਖਿਆ ਕਿ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਉਣ ਵਾਸਤੇ ਜ਼ਮੀਨ ਲੈਣ ਲਈ ਜ਼ਮੀਨ ਦੇਣ ਦੀ ਅਰਜ਼ੀ ਰਾਹੀਂ ਪੇਸ਼ਕਸ਼ ਕਰਨਾ ਸੰਵਿਧਾਨ ਦੀ ਧਾਰਾ 3 ਦੀ ਉਲੰਘਣਾ ਹੈ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਇਸਨੁੰ ਤੁਰੰਤ ਰੱਦ ਕੀਤਾ ਜਾਵੇ। ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਵਫਦ ਨੇ ਰਾਜਪਾਲ ਨੂੰ ਆਖਿਆ ਕਿ ਸਿਰਫ ਸੰਸਦ ਕੋਲ ਹੀ ਇਹ ਸ਼ਕਤੀ ਹੈ ਕਿ ਉਹ ਮੌਜੂਦਾ ਰਾਜਾਂ ਤੇ ਉਹਨਾਂ ਦੀਆਂ ਸਰਹੱਦਾਂ ਵਿਚ ਤਬਦੀਲੀ ਕਰਨ ਦਾ ਕਾਨੂੰਨ ਬਣਾ ਸਕਦੀ ਹੈ। ਵਫਦ ਨੇ ਕਿਹਾ ਕਿ ਹਰਿਆਣਾ ਨੂੰ ਇਹ ਗੱਲ ਸਪਸ਼ਟ ਦੱਸ ਦੇਣੀ ਚਾਹੀਦੀ ਹੈ ਕਿ ਜੇਕਰ ਉਸਨੇ ਨਵੀਂ ਵਿਧਾਨ ਸਭਾ ਇਮਾਰਤ ਉਸਾਰਨੀ ਹੈ ਤਾਂ ਫਿਰ ਉਹ ਹਰਿਆਣਾ ਦੀਆਂ ਸਰਹੱਦਾਂ ਦੇ ਅੰਦਰ ਹੀ ਜ਼ਮੀਨ ਵਿਚ ਬਣਾਸਕਦਾ ਹੈ।

ਨਾਮੀ ਗਾਇਕ ‘ਤੇ ਪੁਲਿਸ ਦਾ ਐਕਸ਼ਨ, ਹੁਣ ਤੱਕ ਦੀ ਵੱਡੀ ਕਾਰਵਾਈ

ਸਰਦਾਰ ਸੁਖਬੀਰ ਸਿੰਘ ਬਾਦਲ, ਜਿਹਨਾਂ ਦੇ ਨਾਲ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸਨ, ਨੇ ਰਾਜਪਾਲ ਨੂੰ ਆਖਿਆ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਹੈ ਜਿਸਦੀ ਪੁਸ਼ਟੀ ਕੇਂਦਰ ਸਰਕਾਰਾਂ ਵਾਰ ਵਾਰ ਕਰ ਚੁੱਕੀਆਂ ਹਨ ਅਤੇ ਇਸਦੀ ਤਸਦੀਕ ਸੰਸਦ ਨੇ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਕੀਤੀ ਹੈ। ਉਹਨਾਂ ਕਿਹਾ ਕਿ ਹਰਿਆਣਾ ਵੱਲੋਂ ਚੰਡੀਗੜ੍ਹ ਵਿਚ 10 ਏਕੜ ਜ਼ਮੀਨ ਲੈਣ ਲਈ ਆਪਣੀ ਜ਼ਮੀਨ ਦੇਣ ਦੀ ਪੇਸ਼ਕਸ਼ ਨਾਲ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਕਮਜ਼ੋਰਹੁੰਦਾ ਹੈ। ਉਹਨਾਂ ਕਿਹਾ ਕਿ ਇਹ ਕਦਮ ਸੂਬੇ ਦੀ ਸ਼ਾਂਤੀ ਵਾਸਤੇ ਮਾਰੂ ਵੀ ਸਾਬਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਚੰਡੀਗੜ੍ਹ ਨਾਲ ਭਾਵੁਕ ਤੌਰ ’ਤੇ ਜੁੜੇ ਹਨ ਤੇ ਉਹ ਚੰਡੀਗੜ੍ਹ ਵਿਚ ਹਰਿਆਣਾ ਨੂੰ ਕਿਸੇ ਵੀ ਜ਼ਮੀਨ ਦੀ ਅਲਾਟਮੈਂਟ ਨਹੀਂ ਹੋਣ ਦੇਣਗੇ।

ਜਾਣੋ! ਕੰਨ੍ਹਾਂ ਦੀ ਸਫ਼ਾਈ ਕਰਨ ਵਾਲਿਆਂ ਦੀ ਸੰਘਰਸ਼ ਭਰੀ ਜ਼ਿੰਦਗੀ D5 Channel Punjabi

ਅਕਾਲੀ ਦਲ ਦੇ ਪ੍ਰਧਾਨ ਨੇ ਰਾਜਪਾਲ ਨੂੰ ਆਖਿਆ ਕਿ ਅਕਾਲੀ ਦਲ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਅਤੇ ਉਹ ਹਰਿਆਣਾ ਵੱਲੋਂ ਜ਼ਮੀਨ ਬਦਲੇ ਜ਼ਮੀਨ ਦੇ ਕੇ ਇਹ ਸੌਦੇਬਾਜ਼ੀ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ। ਉਹਨਾਂ ਰਾਜਪਾਲ ਨੂੰ ਆਖਿਆ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਸਿਫਾਰਸ਼ ਕਰਨ ਤਾਂ ਜੋ ਪਿਛਲੇ 55 ਸਾਲਾਂ ਤੋਂ ਆਪਣੀ ਰਾਜਧਾਨੀ ਨਾਹੋਣ ਕਾਰਨ ਪੰਜਾਬ ਨਾਲਹੋ ਰਿਹਾ ਅਨਿਆਂ ਖਤਮ ਕੀਤਾ ਜਾ ਸਕੇ।

Book Fair 2022 : ਪੁਸਤਕ ਮੇਲੇ ‘ਚ ਪਹੁੰਚੀ SSP Avneet Kaur Sidhu, ਆਪਣੇ ਪਿੰਡ ਲਈ ਕਰਤਾ ਵੱਡਾ ਐਲਾਨ!

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜਾਣਕਾਰੀਵੀ ਦਿੱਤੀ ਤੇ ਉਹਨਾਂ ਨੂੰ ਗ੍ਰਹਿ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਅਪੀਲ ਵੀ ਕੀਤੀ। ਵਫਦ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਤੋਂ ਇਲਾਵਾ ਪੰਜਾਬ ਵਿਚ ਰੋਜ਼ਾਨਾ ਕਤਲ ਹੋਰਹੇ ਹਨ, ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਗੁੰਡਾ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦਾ ਪਸਾਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਵਿਚ ਨਿਰੰਤਰ ਵਾਧਾ ਹੋਰਿਹਾ ਹੈ। ਇਸ ਕਾਰਲ ਸੂਬੇ ਤੋਂ ਪੂੰਜੀ ਬਾਹਰ ਆ ਰਹੀਹੈ ਤੇ ਆਮ ਆਦਮੀ ਡਰ ਤੇ ਦਹਿਸ਼ਤ ਦੇ ਮਾਹੌਲ ਵਿਚ ਜੀਅ ਰਿਹਾ ਹੈ।

ਚਾਹ ਬਣਾਉਣ ਦਾ ਅਨੋਖਾ ਤਰੀਕਾ, ਦੂਰ-ਦੂਰ ਤੋਂ ਪਹੁੰਚੇ ਚਾਹ ਦੇ ਸ਼ੌਕੀਨ D5 Channel Punjabi

ਵਫਦ ਨੇ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਮੁੱਖ ਮੰਤਰੀ ਤੇ ਉਹਨਾਂ ਦੀ ਵਜ਼ਾਰਤ ਪਿਛਲੇ ਦੋ ਮਹੀਨਿਆਂ ਤੋਂ ਗੁਜਰਾਤ ਵਿਚ ਚੋਣ ਪ੍ਰਚਾਰ ਵਿ ਲੱਗੀ ਹੈ ਤੇ ਪੰਜਾਬੀਆਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਨਹੀਂ ਹੋ ਰਹੀਆਂ ਤੇ ਹਾਲਾਤ ਲਗਾਤਾਰ ਵਿਗੜ ਰਹੇ ਹਨ। ਅਕਾਲੀ ਦਲ ਨੇ ਰਾਜਪਾਲ ਨੂੰ ਇਹ ਵੀ ਦੱਸਿਆ ਕਿ ਆਪ ਸਰਕਾਰ ਵੱਲੋਂ ਜੁਮਲਾ ਮੁਸ਼ਤਰਕਾ ਮਾਲਕਾਨਾਂ ਜ਼ਮੀਨ ਧੱਕੇ ਨਾਲ ਮਾਲਕਾਂ ਤੋਂ ਖੋਹ ਕੇ ਪੰਚਾਇਤਾਂ ਦੇ ਨਾਂ ਕਰਵਾਈਆਂ ਜਾ ਰਹੀਆਂ ਹਨ। ਇਸ ਕਾਰਨ ਕਿਸਾਨਾਂ ਵਿਚ ਬੇਚੈਨੀ ਹੈਅਤੇ ਆਪ ਸਰਕਾਰਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਹ ਫੈਸਲਾ ਤੁਰੰਤ ਵਾਪਸ ਲਵੇ। ਵਫਦ ਨੇ ਕਿਹਾ ਕਿ ਜੁਮਲਾ ਮੁਸ਼ਰਤਕਾ ਮਾਲਕਾਨਾਂ ਜ਼ਮੀਨ ਅਸਲ ਮਾਲਕਾਂ ਦੇ ਨਾਂ ਹੀ ਰਹਿਣੀ ਚਾਹੀਦੀਹੈ ਤੇ ਰਾਜ ਸਰਕਾਰ ਨੂੰ ਧੱਕੇ ਨਾਲ ਇਹ ਪੰਚਾਇਤਾਂ ਦੇ ਨਾਂ ਨਹੀਂ ਲੁਆਉਣੀ ਚਾਹੀਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button