PunjabTop News

ਚੰਦੂਮਾਜਰਾ ਉਸੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦਾ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤੀ ਮੰਨ ਕੇ ਮੁਕਰ ਗਏ- ਗਿਆਨੀ ਰਘਬੀਰ ਸਿੰਘ

: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੱਲਬਾਤ ਕਰਦਿਆਂ ਕਈ ਵੱਡੇ ਖੁਲਾਸੇ ਕੀਤੇ ਹਨ। ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੋਏ ਹੁਕਮਨਾਮਿਆਂ ਅਤੇ 7 ਮੈਂਬਰੀ ਕਮੇਟੀ ਦੇ ਗਠਨ ਨੂੰ ਲੈ ਕੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਪਿੱਛੇ ਕਿਸੇ ਨਾਲ ਨਫ਼ਰਤ ਜਾਂ ਕਿਸੇ ਸਿਆਸੀ ਧਿਰ ਨੂੰ ਫ਼ਾਇਦਾ ਪਹੁੰਚਾਉਣ ਦੀ ਕੋਈ ਭਾਵਨਾ ਨਹੀਂ ਸੀ, ਸਗੋਂ ਮਕਸਦ ਪੰਥ ਅਤੇ ਪੰਜਾਬ ਦੀ ਬਿਹਤਰੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਆਗੂ ਪਹਿਲਾਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਕਾਰਵਾਈ ਦੀ ਮੰਗ ਲੈ ਕੇ ਆਏ ਸਨ, ਅੱਜ ਉਹੀ ਮੁੜ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨ੍ਹਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਉਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਚੰਦੂਮਾਜਰਾ ਉਸੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦਾ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਲਤੀ ਮੰਨ ਕੇ ਮੁਕਰ ਗਏ। ਉਨ੍ਹਾਂ ਨੇ ਕਿਹਾ ਕਿ ਚੰਦੂਮਾਜਰਾ ਦਾ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਬੀਬੀ ਜਗੀਰ ਕੌਰ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਉਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਸੱਤਾ ਦਾ ਲਾਲਚ ਅਤੇ ਕੁਰਸੀ ਦੀ ਭੁੱਖ ਲਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਕਰ ਗਏ। ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਪਹਿਲਾਂ ਹੀ ਸੱਤ ਮੈਂਬਰੀ ਕਮੇਟੀ ਵਿਚੋਂ ਭੱਜ ਗਏ ਅਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਹੀਂ ਮੰਨਿਆ ਜਿਸ ਤੋਂ ਬਾਅਦ ਸਿਰਫ ਪੰਜ ਮੈਂਬਰੀ ਕਮੇਟੀ ਹੀ ਰਹਿ ਗਈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਮੇਰੀ ਜਬਰੀ ਰਿਟਾਇਰਮੈਂਟ ਕੀਤੀ ਗਈ। ਸੱਤਾ ਅਤੇ ਕੁਰਸੀ ਦੇ ਲਾਲਚ ਵਿੱਚ ਕੁਝ ਆਗੂ ਪੰਥਕ ਸਿਧਾਂਤਾਂ ਤੋਂ ਮੁਕਰ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ 7 ਮੈਂਬਰੀ ਕਮੇਟੀ ਦੇ ਗਠਨ ਦਾ ਮਕਸਦ ਪੰਜਾਬ ਅਤੇ ਪੰਥ ਦੀ ਬਿਹਤਰੀ ਸੀ। 26 ਫਰਵਰੀ 2026 ਨੂੰ ਮੈਨੂੰ ਜਬਰੀ ਰਿਟਾਇਰ ਕੀਤਾ ਗਿਆ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ 8-9 ਮਹੀਨੇ ਬੀਤਣ ਦੇ ਬਾਵਜੂਦ ਮੇਰੇ ਬਣਦੇ ਫੰਡ ਨਹੀਂ ਦਿੱਤੇ ਗਏ। ਜਿਨ੍ਹਾਂ ਨੇ ਸੁਖਬੀਰ ਬਾਦਲ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ‘ਤੇ ਕਾਰਵਾਈ ਦੀ ਮੰਗ ਕੀਤੀ, ਉਹੀ ਮੁੜ ਉਨ੍ਹਾਂ ਨਾਲ ਜਾ ਮਿਲੇ। ਉਨ੍ਹਾਂ ਨੇ ਕਿਹਾ ਕਿ ਮੇਰੀ ਲੜਾਈ ਕਿਸੇ ਪਾਰਟੀ ਖ਼ਿਲਾਫ਼ ਨਹੀਂ, ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 7 ਮੈਂਬਰੀ ਕਮੇਟੀ ਬਣਾਉਣ ਦਾ ਮਕਸਦ ਪੰਜਾਬ ਵਿੱਚ ਪੰਥਕ ਸੋਚ ਵਾਲਾ ਨਵਾਂ ਸਿਆਸੀ ਢਾਂਚਾ ਤਿਆਰ ਕਰਨਾ ਸੀ। ਇਸ ਕਮੇਟੀ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ ਸੀ, ਜਦਕਿ ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਪੰਥਕ ਆਗੂਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਸੀ। ਪਰ ਉਨ੍ਹਾਂ ਮੁਤਾਬਕ ਕਮੇਟੀ ਦੇ ਕੁਝ ਮੈਂਬਰਾਂ ਨੇ ਬਾਅਦ ਵਿੱਚ ਆਪਣੇ ਰਸਤੇ ਬਦਲ ਲਏ ਅਤੇ ਕੁਝ ਹੋਰ ਸਿਆਸੀ ਪਾਰਟੀਆਂ ਵਿੱਚ ਚਲੇ ਗਏ। ਸਾਬਕਾ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ਨੂੰ ਇਨ੍ਹਾਂ ਆਗੂਆਂ ‘ਤੇ ਜ਼ਿਆਦਾ ਭਰੋਸਾ ਨਾ ਕਰਨ ਦੀ ਸਲਾਹ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button