Press ReleasePunjabTop News

” ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ ‘ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਲੇਡੀ ਕੈਡਿਟਾਂ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਅਕੈਡਮੀ ਵਿੱਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਸ੍ਰੀ ਹਰਿੰਦਰ ਸਿੰਘ ਸੈਣੀ ਇਕ ਪ੍ਰਾਈਵੇਟ ਸਕੂਲ ਵਿੱਚ ਪ੍ਰਿੰਸੀਪਲ ਹਨ। ਕੈਡਿਟ ਸਵਲੀਨ ਕੌਰ ਅਤੇ ਹਰਰੂਪ ਕੌਰ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਰਹਿਣ ਵਾਲੀਆਂ ਹਨ। ਸਵਲੀਨ ਦੇ ਪਿਤਾ ਸ੍ਰੀ ਜਸਪਾਲ ਸਿੰਘ ਸੀਨੀਅਰ ਬੈਂਕ ਮੈਨੇਜਰ ਹਨ ਜਦੋਂਕਿ ਹਰਰੂਪ ਦੇ ਪਿਤਾ ਸ੍ਰੀ ਭਗਵੰਤ ਸਿੰਘ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਚੋਰਾਂ ਨੇ ਕੰਪਨੀ ਦੇ ਖੋਲ੍ਹਤੇ ਰਾਜ਼,Instagram ਦੀ Post ਨੇ ਪਾਤਾ ਪੰਗਾ | D5 Channel Punjabi | Ludhiana Robbery
ਇਸ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀਆਂ ਇਨ੍ਹਾਂ ਧੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਅਸਲ ਵਿੱਚ ਪੰਜਾਬ ਦਾ ਮਾਣ ਹੈ ਅਤੇ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਪੰਜਾਬ ਦੀਆਂ ਧੀਆਂ ਦੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿੱਥੇ ਉਹ ਆਪਣੀ ਗ੍ਰੈਜੂਏਸ਼ਨ ਦੇ ਨਾਲ-ਨਾਲ ਇਹ ਸਿਖਲਾਈ ਪ੍ਰਾਪਤ ਕਰ ਸਕਦੀਆਂ ਹਨ।
ਪੁੱਤ ਨੂੰ ਬਚਾਉਣ ਗਏ ਬਾਪ ਦਾ ਭਰੇ ਬਜ਼ਾਰ ‘ਚ ਵੱਢਿ.ਆ ਗੁੱਟ | D5 Channel Punjabi | Amloh News | Nihang Singh
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਲੜਕੀਆਂ ਦੇ ਹਥਿਆਰਬੰਦ ਬਲਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ ਜੁਲਾਈ 2023 ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।
Majithia ਦੀ ਗੱਲ ਹੋਈ ਸੱਚ! ਫਸ ਗਈ ਸਰਕਾਰ, Governor ਕਰੂ ਸਖ਼ਤ ਕਾਰਵਾਈ! | D5 Channel Punjabi
ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਜਸਬੀਰ ਸਿੰਘ ਸੰਧੂ (ਏ.ਵੀ.ਐਸ.ਐਮ) ਨੇ ਇਨ੍ਹਾਂ ਤਿੰਨ ਲੇਡੀ ਕੈਡਿਟਾਂ ਦੀ ਚੋਣ ‘ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਸਮੇਤ ਹੁਣ ਤੱਕ 26 ਲੇਡੀ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button