Breaking NewsD5 specialNewsPunjab

ਛੇਵੇਂ ਦਿਨ ਬਾਦਲ ਤੇ ਪਟਿਆਲਾ ਮੋਰਚਿਆਂ ‘ਚ ਅਤੇ ਸੈਂਕੜੇ ਪਿੰਡਾਂ ‘ਚ ਕਿਸਾਨਾਂ ਮਜਦੂਰਾਂ ਨੇ ਕੇਂਦਰੀ ਭਾਜਪਾ ਅਕਾਲੀ ਹਕੂਮਤ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ : ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਰੋਸ ਵਜੋਂ ਹਰਿਆਣੇ ਦੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਬਾਦਲ ਤੇ ਪਟਿਆਲਾ ਵਿਖੇ ਛੇ ਦਿਨਾਂ ਤੋਂ ਲਾਏ ਪੱਕੇ ਮੋਰਚਿਆਂ ਵਿੱਚ ਵੀ ਅਤੇ ਸੈਂਕੜੇ ਪਿੰਡਾਂ ਵਿੱਚ ਵੀ ਅੱਜ ਕਿਸਾਨਾਂ ਮਜਦੂਰਾਂ ਤੇ ਔਰਤਾਂ ਵੱਲੋਂ ਕੇਂਦਰੀ ਭਾਜਪਾ ਅਕਾਲੀ ਹਕੂਮਤ ਦੀਆਂ ਅਰਥੀਆਂ ਫੂਕੀਆ ਗਈਆਂ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਹ ਖੁਲਾਸਾ ਕਰਦੇ ਪ੍ਰੈਸਨੋਟ ਰਾਹੀਂ ਕੇਂਦਰ ਸਰਕਾਰ ਉੱਤੇ ਸਾਮਰਾਜੀ ਕਾਰਪੋਰੇਟਾਂ ਦੀ ਦਲਾਲ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਗਿਆ ਹੈ ਕਿ ਇਹਦੇ ਵੱਲੋਂ ਸਾਮਰਾਜੀ ਕਾਰਪੋਰੇਟਾਂ ਦੀਆਂ ਨੁਮਾਇੰਦਾ ਸੰਸਥਾਵਾਂ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕੌਮਾਂਤਰੀ ਮੁਦਰਾ ਕੋਸ਼ ਦੀਆਂ ਸੰਸਾਰੀਕਰਨ, ਵਪਾਰੀਕਰਨ ਤੇ ਨਿਜੀਕਰਨ ਦੀਆਂ ਲੋਟੂ ਨੀਤੀਆਂ ਨੂੰ ਪੂਰੇ ਦੇਸ਼ ਦੇ ਕਿਸਾਨਾਂ ਮਜਦੂਰਾਂ ਸਮੇਤ ਸਾਰੇ ਕਿਰਤੀਆਂ ਉੱਤੇ ਕਰੋਨਾ ਦੀ ਆੜ ਹੇਠ ਮੜ੍ਹਿਆ ਜਾ ਰਿਹਾ ਹੈ।

ਹੁਣੇ-ਹੁਣੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ!ਨਹੀਂ ਖਤਮ ਹੋਵੇਗੀ MSP ?Narendra Modi

ਉਹਨਾਂ ਜਾਣਕਾਰੀ ਦਿੱਤੀ ਕਿ ਅੱਜ ਛੇਵੇਂ ਦਿਨ ਵੀ ਭਾਰੀ ਗਿਣਤੀ ਔਰਤਾਂ ਅਤੇ ਨੌਜਵਾਨਾਂ ਸਮੇਤ ਦੋਨੀਂ ਥਾਂਈਂ ਹਜ਼ਾਰਾਂ ਦੀ ਤਾਦਾਦ ‘ਚ ਜੁੜੇ ਇਕੱਠਾਂ ਵੱਲੋਂ ਕੇਂਦਰੀ ਤੇ ਪੰਜਾਬ ਸਰਕਾਰ ਵਿਰੁੱਧ ਅਤੇ ਆਪਣੀਆਂ ਮੰਗਾਂ ਦੇ ਹੱਕ ‘ਚ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਤਿੱਖਾ ਰੋਸ ਜ਼ਾਹਰ ਕੀਤਾ ਜਾ ਰਿਹਾ ਸੀ। ਉਹਨਾਂ ਦੱਸਿਆ ਕਿ ਸਤਨਾਮ ਸਿੰਘ ਪੰਨੂੰ ਦੀ ਅਗਵਾਈ ਹੇਠਲੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨਾਂ ਦੇ ਹਮਾਇਤੀ ਜੱਥੇ ਦੋਨੀਂ ਥਾਂਈਂ ਸ਼ਾਮਲ ਹੋਏ। ਪੰਜਾਬ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਹਮਾਇਤ ਵਜੋਂ ਮੁਲਾਜ਼ਮ ਜੱਥੇ ਵੀ ਦੋਨੀਂ ਥਾਂਈਂ ਸ਼ਾਮਲ ਹੋਏ। ਘਰ ਘਰ ਚੱਲ ਰਹੀ ਆਮ ਚਰਚਾ ਮੁਤਾਬਕ ਹਰਸਿਮਰਤ ਕੌਰ ਬਾਦਲ ਦੁਆਰਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨੂੰ ਦਿਨੋ-ਦਿਨ ਫੈਲ ਰਹੇ ਵਿਆਪਕ ਕਿਸਾਨ ਰੋਹ ਦੇ ਦਬਾਅ ਨਾਲ ਅਕਾਲੀ ਦਲ (ਬ) ਦੀ ਉੱਧੜ ਰਹੀ ਸਿਆਸੀ ਚਮੜੀ ਬਚਾਉਣ ਦੇ ਤਰਲੇ ਵਜੋਂ ਦੇਖਿਆ ਜਾ ਰਿਹਾ ਹੈ।

🔴Live 🔴 ਹੁਣ ਕਿਸਾਨਾਂ ਨੂੰ ਕਹਿਣ ਲੱਗੇ ਅੱਤਵਾਦੀ? | ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ |

ਪ੍ਰੰਤੂ ਜਥੇਬੰਦੀ ਦਾ ਕਹਿਣਾ ਹੈ ਕਿ ਇਹ ਤਰਲਾ ਉਦੋਂ ਤੱਕ ਕਾਮਯਾਬ ਨਹੀਂ ਹੋਵੇਗਾ ਜਦੋਂ ਤੱਕ ਕਿਸਾਨ- ਵਿਰੋਧੀ ਭਾਜਪਾ ਹਕੂਮਤੀ ਗੱਠਜੋੜ ਦੀਆਂ ਕਿਸਾਨ ਮਜਦੂਰ ਵਿਰੋਧੀ ਨੀਤੀਆਂ ਨਾਲ਼ੋਂ ਅਕਾਲੀ ਦਲ (ਬ) ਵੱਲੋਂ ਨਿਖੇੜਾ ਨਹੀਂ ਕੀਤਾ ਜਾਂਦਾ। ਪ੍ਰੈਸਨੋਟ ‘ਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰਾਂ ਦੇ ਅੜੀਅਲ ਤੇ ਜਾਬਰ ਵਤੀਰੇ ਵਿਰੁੱਧ ਕਿਸਾਨਾਂ ਮਜ਼ਦੂਰਾਂ ਦਾ ਦਿਨੋ-ਦਿਨ ਵਧ ਰਿਹਾ ਠਾਠਾਂ ਮਾਰਦਾ ਰੋਹ ਇਹਨਾਂ ਕਿਸਾਨ ਮਾਰੂ ਕਾਨੂੰਨਾਂ ਨੂੰ ਜਨਤਕ ਤਾਕਤ ਦੇ ਜ਼ੋਰ ਪੈਰਾਂ ਥੱਲੇ ਮਸਲ ਸੁੱਟਣ ਵਾਲੇ “ਕਰੋ ਜਾਂ ਮਰੋ” ਸੰਘਰਸ਼ ਵੱਲੀਂ ਵਧਣ ਦੇ ਜ਼ੋਰਦਾਰ ਸੰਕੇਤ ਬਣ ਰਿਹਾ ਹੈ। ਮੋਰਚਿਆਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ, ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਸਮੇਤ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਸਥਾਨਕ ਆਗੂ ਸ਼ਾਮਲ ਸਨ।

ਰਾਜਾ ਵੜਿੰਗ ਨੇ ਕਿਸਾਨਾਂ ਨੂੰ ਦਿਖਾਈ ਬਾਦਲਾਂ ਦੀ ਅਜਿਹੀ ਵੀਡੀਓ!ਦੇਖ ਕਿਸਾਨ ਵੀ ਹੋਏ ਹੈਰਾਨ!

ਉਹਨਾਂ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ 31 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੱਦੇ ‘ਤੇ ਕੀਤੇ ਜਾ ਰਹੇ ਮੁਕੰਮਲ ਪੰਜਾਬ ਬੰਦ ਨੂੰ ਹਰ ਪ੍ਰਭਾਵਿਤ ਵਰਗ ਤੱਕ ਪਹੁੰਚ ਲਈ ਪੂਰਾ ਤਾਣ ਜੁਟਾ ਕੇ ਕਾਮਯਾਬ ਕੀਤਾ ਜਾਵੇਗਾ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਇਸੇ ਮੁੱਦੇ ਨੂੰ ਲੈ ਕੇ 24 ਤੋਂ 26 ਸਤੰਬਰ ਤੱਕ 48 ਘੰਟਿਆਂ ਦੇ ਰੇਲ ਜਾਮ ਦੀ ਵੀ ਡਟਵੀਂ ਹਮਾਇਤ ਕੀਤੀ ਜਾਵੇਗੀ। ਬੁਲਾਰਿਆਂ ਨੇ ਕਿਸਾਨ ਮਾਰੂ ਕਾਨੂੰਨਾਂ ਨੂੰ ਪਾਸ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਕਿਸਾਨ ਵਿਰੋਧੀ ਗਰਦਾਨਦਿਆਂ ਸਖ਼ਤ ਨਿਖੇਧੀ ਕੀਤੀ ਅਤੇ ਉਹਨਾਂ ਦੇ ਪਿੰਡਾਂ ਵਿੱਚ ਵੜਨ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਉਹਨਾਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਿਸਾਨ ਮਾਰੂ ਖੇਤੀ ਕਾਨੂੰਨ ਤੇ ਬਿਜਲੀ ਸੋਧ ਕਾਨੂੰਨ 2020 ਸਮੇਤ ਭੂਮੀ- ਅਧਿਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਰੱਦ ਕਰੋ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ‘ਚ ਦੇਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।

ਫਿਰ ਭਖਿਆ ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ,ਹੁਣ ਸਿੱਖ ਜਥੇਬੰਦੀਆਂ ਨੇ ਰੱਖਤੀ ਨਵੀਂ ਮੰਗ, ਕਰਤਾ ਵੱਡਾ ਐਲਾਨ !

ਉਹਨਾਂ ਨੇ ਦਾਅਵਾ ਕੀਤਾ ਕਿ ਅਣਖੀਲੇ ਜੁਝਾਰੂ ਕਿਸਾਨ ਤੇ ਸੰਘਰਸ਼ਸ਼ੀਲ ਲੋਕ ਇਹਨਾਂ ਕਾਨੂੰਨਾਂ ਵਿਰੁੱਧ ਲੰਬੇ ਜਾਨਹੂਲਵੇਂ ਸੰਘਰਸ਼ਾਂ ਦੀ ਝੜੀ ਲਾ ਕੇ ਸਰਕਾਰ ਦੇ ਸਿਆਸੀ ਪੈਰਾਂ ਥੱਲੇ ਲਾਂਬੂ ਲਾ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ। ਉਹਨਾਂ ਵੱਲੋਂ ਹੋਰ ਭਖਦੇ ਮਸਲਿਆਂ ਉੱਤੇ ਜ਼ੋਰ ਦਿੰਦੇ ਹੋਏ ਮੰਗ ਕੀਤੀ ਗਈ ਕਿ ਸ਼ਾਂਤਮਈ ਸੰਘਰਸ਼ਾਂ ਨੂੰ ਅਤੇ ਲਿਖਣ ਬੋਲਣ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਝੂਠੇ ਕੇਸ ਮੜ੍ਹ ਕੇ ਜੇਲ੍ਹੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, ਗੰਭੀਰ ਰੋਗੀ ਤੇ ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ ਸਮੇਤ ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਕਾਰਕੁਨਾਂ ਸਭਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜ੍ਹੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਓ। ਕਰਜਿਆਂ ਦੁੱਖੋਂ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 5-5 ਲੱਖ ਦੀ ਫੌਰੀ ਰਾਹਤ ਅਤੇ 1-1 ਪੱਕੀ ਨੌਕਰੀ ਦਿਓ।

ਕਾਂਗਰਸ ਪ੍ਰਧਾਨ ਨੇ ਦਿੱਲੀ ਸੜਕਾਂ ‘ਤੇ ਕਰਤੇ ਟਰੈਕਟਰ ਹੀ ਟਰੈਕਟਰ,ਰੋਡ ਕਰਤੇ ਸਾਰੇ ਬੰਦ!

ਘਰ ਘਰ ਰੁਜ਼ਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜ਼ਗਾਰੀ ਭੱਤਾ ਦਿਓ। ਆਦਮਖੋਰ ਨਸ਼ਾ-ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ ਤੇ ਨਸ਼ਾ ਸਮਗਲਰਾਂ ਨੂੰ ਜੇਲ੍ਹੀਂ ਡੱਕੋ। ਸਵੈ ਰੁਜ਼ਗਾਰ ਦੀ ਆੜ ਹੇਠ ਔਰਤਾਂ ਦੀ ਅੰਨ੍ਹੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ। ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮ੍ਹਾਂ 50% ਫਾਰਮੂਲੇ ਮੁਤਾਬਕ ਮਿਥੋ ਤੇ ਪੂਰੀ ਖਰੀਦ ਦੀ ਗਰੰਟੀ ਕਰੋ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡੋ।

ਆਹ ਕਿਸਾਨ ਨੇ ਮੋਦੀ ਨੂੰ ਦਿੱਤੀ ਸਿੱਧੀ ਧਮਕੀ!ਕਹਿੰਦਾ 56 ਇੰਚ ਦੀ ਛਾਤੀ ਐਵੈਂ ਹੀ ਨੀ ਕੀਤੀ!

ਅਰਬਾਂਪਤੀ ਖਰਬਾਂਪਤੀ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓ । ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰੋ। ਸਮੁੱਚੀਆਂ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕਰਕੇ ਕਰੋਨਾ ਸਮੇਤ ਸਭ ਜਾਨਲੇਵਾ ਬੀਮਾਰੀਆਂ ਦੀ ਤਸੱਲੀਬਖਸ਼ ਰੋਕਥਾਮ ਦੇ ਪੁਖਤਾ ਪ੍ਰਬੰਧ ਕਰੋ ਜਿਹੜੇ ਕਿ ਸਮੂਹ ਗਰੀਬਾਂ ਲਈ ਮੁਫ਼ਤ ਹੋਣ। ਜਲ ਸਪਲਾਈ, ਬਿਜਲੀ ਤੇ ਹੋਰ ਸਾਰੇ ਜਨਤਕ ਅਦਾਰਿਆਂ ਦੇ ਨਿਜੀਕਰਨ ਪੰਚਾਇਤੀਕਰਨ ਦੀਆਂ ਸਾਮਰਾਜ ਪੱਖੀ ਨੀਤੀਆਂ ਰੱਦ ਕਰੋ। ਉਹਨਾਂ ਨੇ ਐਲਾਨ ਕੀਤਾ ਕਿ ਮੌਜੂਦਾ ਸੰਘਰਸ਼ ਨੂੰ ਹੋਰ ਪ੍ਰਚੰਡ ਕਰਦਿਆਂ ਅੰਤਿਮ ਜਿੱਤ ਤੱਕ ਲੜਨ ਦਾ ਪਿੜ ਬੰਨ੍ਹਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button