PunjabTop News

ਜਗਜੋਤ ਸਿੰਘ ਸੋਹੀ ਨੂੰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਜੋ ਚੁਣਿਆ ਗਿਆ

ਪਟਨਾ : ਤਖਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਮੈਂਬਰ ਜਗਜੋਤ ਸਿੰਘ ਸੋਹੀ ਨੂੰ ਸਰਬਸੰਮਤੀ ਨਾਲ ਸ਼ਨਿਚਰਵਾਰ ਨੂੰ ਪ੍ਰਧਾਨ ਚੁਣਿਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਦਾ ਅਹੁਦਾ ਖ਼ਾਲੀ ਹੋ ਗਿਆ ਸੀ। ਚੋਣ ਲਈ ਮੀਟਿੰਗ ਸ਼ੁਰੂ ਹੋਣ ਵੇਲੇ ਤਖ਼ਤ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਅਰਦਾਸ ਕੀਤੀ। ਇਸ ਉਪਰੰਤ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਪ੍ਰਕਾਸ਼ ਪੁਰਬ ਦੌਰਾਨ ਸਾਰੇ ਮੈਂਬਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।

New Year ‘ਤੇ CM Bhagwant Mann ਦਾ ਬਿਆਨ, ਕੀਤਾ ਟਵੀਟ | D5 Channel Punjabi

ਇਸ ਮਗਰੋਂ ਇੰਦਰਜੀਤ ਸਿੰਘ ਨੇ ਜਗਜੋਤ ਸਿੰਘ ਸੋਹੀ ਨੂੰ ਪ੍ਰਧਾਨ ਬਣਾਉਣ ਦਾ ਮਤਾ ਪੇਸ਼ ਕੀਤ ਜਿਸਦਾ ਚਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਸਮਰਥਨ ਕੀਤਾ ਅਤੇ ਜਗਜੋਤ ਸਿੰਘ ਸੋਹੀ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ। ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ 15 ਜਨਵਰੀ ਤੋਂ ਪਹਿਲਾਂ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਸ਼ਨਿਚਰਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਕਮੇਟੀ ਮੈਂਬਰਾਂ ਦੀ ਬੈਠਕ ਬੁਲਾਈ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button