PunjabTop News

ਜਗਤਾਰ ਸਿੰਘ ਹਵਾਰਾ ਨੂੰ ਕੀਤਾ ਜਾਵੇਗਾ ਚੰਡੀਗੜ੍ਹ ਜੇਲ੍ਹ ‘ਚ ਸ਼ਿਫਟ !

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜੇਲ੍ਹ ਵਿਚ ਤਬਦੀਲ ਕੀਤਾ ਜਾ ਸਕਦਾ। ਚੰਡੀਗੜ੍ਹ ਦੇ ਐਡੀਸ਼ਨਲ ਸੈਸ਼ਨਜ਼ ਜੱਜ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਹਵਾਰਾ ਖਿਲਾਫ ਦਿੱਲੀ ਦੀਆਂ ਅਦਾਲਤਾਂ ਵਿਚ ਕੋਈ ਹੋਰ ਕੇਸ ਪੈਂਡਿੰਗ ਨਹੀਂ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜੇਲ੍ਹ ਵਿਚ ਤਬਦੀਲ ਕੀਤਾ ਜਾਵੇ ਤਾਂ ਜੋ ਉਸਦੇ ਖਿਲਾਫ ਚਲ ਰਹੇ ਕੇਸਾਂ ਦਾ ਜਲਦੀ ਨਿਪਟਾਰਾ ਹੋ ਸਕੇ।

IELTS ਕਰਨ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ, ਅਸਾਨ ਹੋਈ IELTS , ਆਉਣਗੇ ਵੱਧ ਬੈਂਡ

ਅਦਾਲਤ ਨੇ ਇਹ ਹੁਕਮ ਉਦੋਂ ਜਾਰੀ ਕੀਤੇ ਹਨ ਜਦੋਂ ਅਧਿਕਾਰੀ ਕੇਸ ਵਿਚ ਹਵਾਰਾ ਨੂੰ ਨਾ ਤਾਂ ਨਿੱਜੀ ਤੌਰ ’ਤੇ ਪੇਸ਼ ਕਰ ਸਕੇ ਤੇ ਨਾ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰ ਸਕੇ। ਪਬਲਿਕ ਪ੍ਰੋਸੀਕਿਊਟਰ ਤੇ ਬਚਾਅ ਪੱਖ ਦੇ ਵਕੀਲ ਏ ਐਸ ਚਹਿਲ ਤੇ ਡੀ ਐਸ ਜੰਡਿਆਲਾ ਨੇ ਉਸਨੂੰ ਨਿੱਜੀ ਤੌਰ ’ਤੇ ਪੇਸ਼ ਕਰਨ ਲਈ ਆਖਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button