Breaking NewsD5 specialNewsPress ReleasePunjabTop News

‘ਜਗਦੀਸ਼ ਟਾਈਟਲਰ ਨੂੰ ਅਹੁਦਾ ਦੇ ਕੇ ਕਾਂਗਰਸ ਨੇ ਸਿੱਖਾਂ ਨੂੰ ਦਿੱਤੀਆਂ ਮਾਨਸਿਕ ਪੀੜਾ’

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁਦਾ ਦੇ ਨਿਵਾਜ਼ਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ ਵੱਲੋਂ ਜਗਦੀਸ਼ ਟਾਈਟਲਰ ਨੂੰ ਪਾਰਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਕਰਨ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਨਵੰਬਰ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਨੂੰ ਬਾਰ-ਬਾਰ ਅਹੁਦੇ ਦੇਣੇ ਸਿੱਖਾਂ ਦੇ ਕਾਤਲਾਂ ਦੀ ਸਿੱਧੀ ਹਮਾਇਤ ਕਰਨਾ ਹੈ।

ਕਾਨੂੰਨ ਰੱਦ ਕਰਨ ਲਈ ਰਾਜੇਵਾਲ ਨੂੰ ਸਰਕਾਰ ਦਾ ਆਇਆ ਸੱਦਾ ! ਜਥੇਬੰਦੀਆਂ ਹੋਈਆਂ ਖੁਸ਼ D5 Channel Punjabi

ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਹੈ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਹੋਰ ਵੀ ਵੱਡਾ ਦੁੱਖ ਇਸ ਗੱਲ ਦਾ ਹੈ ਕਿ ਟਾਈਟਲਰ ਦੀ ਨਿਯੁਕਤੀ ਨਾਲ ਸਿੱਖ ਕਤਲੇਆਮ ਦੇ ਵਰ੍ਹੇਗੰਢ ਦੇ ਮੌਕੇ ’ਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸੰਜੀਦਾ ਵਿਅਕਤੀ ਕਾਂਗਰਸ ਦੀ ਇਸ ਕਾਰਵਾਈ ਨੂੰ ਜਾਇਜ਼ ਨਹੀਂ ਕਹਿ ਸਕਦਾ ਅਤੇ ਇਸ ਨਾਲ ਇਹ ਪੱਕੇ ਤੌਰ ’ਤੇ ਸਾਫ਼ ਹੋ ਗਿਆ ਹੈ ਕਿ ਕਾਂਗਰਸ ਜਮਾਤ ਸਿੱਖਾਂ ਦੀ ਦੁਸ਼ਮਣ ਜਮਾਤ ਹੈ, ਜੋ ਜਾਣਬੁਝ ਕੇ ਸਿੱਖਾਂ ਨੂੰ ਮਾਨਸਿਕ ਪੀੜਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦੀ ਜ਼ੋਰਦਾਰ ਨਿੰਦਾ ਕਰਦੀ ਹੈ ਅਤੇ ਟਾਈਟਲਰ ਸਮੇਤ ਹੋਰਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button