PunjabPunjabTop News

ਜਗੀਰ ਕੌਰ ਮਾਮਲੇ ‘ਚ ਪੰਜਾਬ ਮਹਿਲਾ ਕਮਿਸ਼ਨ ਨੇ SGPC ਪ੍ਰਧਾਨ ਨੂੰ ਚਾਰ ਦਿਨਾਂ ਚ ਜਵਾਬ ਦੇਂਣ ਲਈ ਕਿਹਾ

ਪੰਜਾਬ ਮਹਿਲਾ ਕਮਿਸ਼ਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਸੂ-ਮੋਟੋ ਨੋਟਿਸ ਜਾਰੀ ਕਰਕੇ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਆਖਿਆ ਗਿਆ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਉਨ੍ਹਾਂ ਨੇ ਨੂੰ ਧਾਮੀ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਗੁਰੂਆਂ ਨੇ ਤਾਂ ਮਹਿਲਾਵਾਂ ਨੂੰ ਸਨਮਾਨ ਦਿੱਤਾ ਹੈ ਪਰ ਧਾਮੀ ਨੇ ਇਸ ਨੂੰ ਤਾਰ- ਤਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ `ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ ਸੀ । ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button