Breaking NewsD5 specialNewsPoliticsPunjab

ਜਥੇਦਾਰ ਕੋਲ ਪਹੁੰਚਿਆ ਸੁਖਬੀਰ ਬਾਦਲ ਨੂੰ ਪੰਥ ਚੋਂ ਛੇਕਣ ਦਾ ਪੱਤਰ! ਆਹ ਦਸਤਾਰਧਾਰੀ ਬੀਬੀ ਨੇ ਜਥੇਦਾਰ ਕਰਤਾ ਮਜਬੂਰ!

ਅੰਮ੍ਰਿਤਸਰ : ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਪਹਿਲਾ ਤਾਂ ਰਾਜਨੀਤੀਕ ਤੌਰ ਤੇ ਸੁਖਬੀਰ ਬਾਦਲ ਨੂੰ ਘੇਰਿਆ ਜਾ ਰਿਹਾ ਸੀ ਅਤੇ ਹੁਣ ਇਹ ਮੁੱਦਾ ਧਾਰਮਿਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਦਰਅਸਲ ਇੰਟਰਨੈਸ਼ਨਲ ਸਿੱਖ ਕੌਂਸਲ ਟਰੱਸਟ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਹੈ।

ਹੁਣ ਪੁਲਿਸ ਨਹੀਂ ਮਸਟਰ ਕਰਨਗੇ ਆਹ ਕੰਮ! ਕੈਪਟਨ ਸਰਕਾਰ ਨੇ ਦਿੱਤੀ ਵੱਡੀ ਪਾਵਰ

ਬੀਬੀ ਤਰਵਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਬਹਿਬਲ ਕਲਾਂ ਗੋਲੀ ਕਾਂਡ ਅਤੇ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਵਿਚ ਜੁੜਦਾ ਹੈ। ਉਨ੍ਹਾਂ ਕਿਹਾ ਕਿ ਜਿਸ ਨਾਲ ਪੰਥ ‘ਚ ਰੋਸ ਹੈ। ਉਨ੍ਹਾਂ ਕਿਹਾ ਕਿ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਉਮੀਦ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਥ ਵਿੱਚੋਂ ਛੇਕਣ ਵਿਚ ਆਪਣਾ ਸਹੀ ਫੈਸਲਾ ਦੇਣਗੇ।

ਪੰਜਾਬ ਦੇ ਆਹ MLA ਹੋ ਗਏ ਇਕੱਠੇ, Bhagwant Mann ਨੇ ਲਾਤੀ ਨਵੀਂ ਸਕੀਮ! ਹੁਣ ਬਣੂ 2022 ‘ਚ ਝਾੜੂ ਵਾਲਿਆਂ ਦੀ ਸਰਕਾਰ?

ਤਲਵਿੰਦਰ ਕੌਰ ਖਾਲਸਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਸੁਖਬੀਰ ਬਾਦਲ ‘ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਇਸ ਤੋਂ ਇਲਾਵਾ ਇਹ ਵੀ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਪੰਥ ‘ਚੋਂ ਛੇਕਿਆ ਜਾਵੇ। ਦੱਸ ਦਈਏ ਕਿ ਡੇਰਾ ਮੁਖੀ ਨੂੰ ਪੌਸ਼ਾਕ ਭੇਟ ਕਰਨ ਦੇ ਮਾਮਲੇ ‘ਚ ਲਗਾਤਾਰ ਭੱਖਦਾ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button