PunjabPunjabTop News

ਜਥੇਦਾਰ ਗਿਆਨੀ ਰਘਬੀਰ ਸਿੰਘ ਡੇਂਗੂ ਬੁਖਾਰ ਹੋਣ ਕਾਰਨ ਹਸਪਤਾਲ ਦਾਖ਼ਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋਣ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਅਕਾਲ ਤਖਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਨੂੰ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ’ਤੇ ਬੀਤੇ ਦਿਨ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਵਲੋਂ ਲੋੜੀਂਦੇ ਟੈਸਟਾਂ ਤੋਂ ਬਾਅਦ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਿੰਘ ਸਾਹਿਬ ਦੀ ਸਿਹਤ ਵਿਚ ਪਹਿਲਾਂ ਨਾਲੋਂ ਸੁਧਾਰ ਹੋ ਰਿਹਾ ਹੈ ਪਰ ਇਨਫੈਕਸ਼ਨ ਦੇ ਖਤਰੇ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਅਗਲੇ ਕੁਝ ਦਿਨ ਕਿਸੇ ਨਾਲ ਵੀ ਮਿਲਣ ਦੀ ਮਨਾਹੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button