Breaking NewsD5 specialNewsPunjabTop News

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਆਪਣੇ ਚੈਨਲ ਆਰੰਭ ਕਰਨ ਦੀ ਲਿਖਤੀ ਹਦਾਇਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ‘ਤੇ ਹਦਾਇਤ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਪ੍ਰਸਾਰਣ ਲਈ ਆਪਣਾ ਚੈਨਲ ਤਿਆਰ ਕਰੇ ਤੇ ਜਦੋਂ ਤੱਕ ਆਪਣੇ ਚੈਨਲ ਦੀ ਕਾਰਵਾਈ ਸਿਰੇ ਨਹੀਂ ਚੜ੍ਹਦੀ ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਆਪਣੇ ਯੂ-ਟਿਊਬ ਚੈਨਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਗਤਾਂ ਵਾਸਤੇ ਗੁਰਬਾਣੀ ਪ੍ਰਸਾਰਣ ਦਾ ਕਾਰਜ ਆਰੰਭ ਕਰੇ।

SYL : BJP ਨੇ ਪਾਈ SYL ਦੇ ਪਾਣੀ ਵਿੱਚ ਮਧਾਣੀ, ਹੁਣ Modi ਬਣਿਆ ਪੰਜਾਬ ਵਿਰੋਧੀ? | D5 Channel Punjabi

ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਲਈ ਪੈਸੇ ਦੇਣ ਦੀ ਕੀਤੀ ਪੇਸ਼ਕਸ਼ ਲਈ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਪਰ ਖ਼ਾਲਸਾ ਪੰਥ ਦੀਆਂ ਸੰਸਥਾਵਾਂ ਤੇ ਖ਼ਾਲਸਾ ਪੰਥ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੁਹਿਰਦ ਹੈ ਤਾਂ ਉਹ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੈਨਲ ਦੀ ਮਨਜ਼ੂਰੀ ਲੈ ਕੇ ਦੇਣ ਤਾਂ ਕਿ ਸ਼੍ਰੋਮਣੀ ਕਮੇਟੀ ਆਪਣਾ ਚੈਨਲ ਪ੍ਰਸਾਰਨ ਆਰੰਭ ਕਰ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button