Breaking NewsPunjabTop News

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ, 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਕੀਤੇ ਜਾਣ ਰਿਹਾਅ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ 24 ਘੰਟਿਆਂ ਦੇ ਅੰਦਰ-ਅੰਦਰ ਸਾਰੇ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ 60 ਤੋਂ 70 ਸਿੱਖ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਸੀ।। ਇਸ ਮੌਕੇ ਦਿੱਲੀ ਸ਼੍ਰੋਮਣੀ ਕਮੇਟੀ ਨੂੰ ਵੀ ਸਿੰਘ ਸਾਹਿਬ ਵਲੋਂ ਸੰਦੇਸ਼ ਦਿੱਤਾ ਗਿਆ ਕਿ ਕੌਮੀ ਪੱਧਰਾਂ ਦੇ ਚੈਨਲਾਂ ਨੂੰ ਸਿੱਖਾਂ ਅਤੇ ਸਿੱਖ ਧਰਮ ਵਿਰੁੱਧ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਖ਼ਾਲਸਾ ਵਹੀਰ ਅਰੰਭਣ ਦਾ ਵੀ ਫ਼ੈਸਲਾ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button