
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਤੇ ਵਿਚਾਰ ਚਰਚਾ ਕਰਨ ਲਈ ਕੱਲ੍ਹ 15 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਦੀ ਅਹਿਮ ਇਕੱਤਰਤਾ ਸੱਦੀ ਗਈ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੀ ਇਸ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਮਾਮਲਿਆਂ ਸਮੇਤ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਆਉਂਦੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਵਲੋਂ ਸੱਦੀ ਕੱਲ੍ਹ ਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਨੂੰ ਅਹਿਮ ਸਮਝਿਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




