PunjabTop News

ਜਥੇਦਾਰ ਦੇ ਸਾਹਮਣੇ ਪੇਸ਼ ਹੋਏ ਫਾਜ਼ਿਲਕਾ ਦੇ SSP

ਅੰਮ੍ਰਿਤਸਰ ਵਿੱਚ ਬੀਤੇ ਦਿਨੀਂ ਦਰਬਾਰ ਸਾਹਿਬ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈਣ ਦੀ ਘਟਨਾ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਸੀ। ਇਸ ਮਾਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੜੀ ਨਿੰਦਾ ਕੀਤੀ ਅਤੇ ਹੁਕਮ ਦਿੱਤਾ ਕਿ ਹੁਣ ਤੋਂ ਬਾਅਦ ਕੋਈ ਵੀ ਪੁਲਿਸ ਅਧਿਕਾਰੀ ਗੁਰੂ ਘਰ ਦੇ ਅੰਦਰ ਦਾਖਲ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਮਰਿਆਦਾ ਅਤੇ ਪਵਿੱਤਰਤਾ ਬਣਾਏ ਰੱਖਣਾ ਹਰ ਹਾਲ ਵਿੱਚ ਲਾਜ਼ਮੀ ਹੈ।ਇਸ ਵਿਵਾਦ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਫਿਰ ਜਥੇਦਾਰ ਦੇ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਤੋਂ ਬਾਅਦ ਐਸਐਸਪੀ ਨੇ ਮੀਡੀਆ ਨਾਲ ਸੰਖੇਪ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਵਾਹਿਗੁਰੂ ਦੇ ਦਰਸ਼ਨਾਂ ਲਈ ਆਏ ਸਨ ਅਤੇ ਦਰਸ਼ਨ ਕਰ ਮਨ ਨੂੰ ਸ਼ਾਂਤੀ ਮਿਲੀ। ਹਲਾਂਕਿ ਜਦੋਂ ਪੁਲਿਸ ਕਾਰਵਾਈ ਵਾਲੇ ਮਾਮਲੇ ਨੂੰ ਲੈ ਕੇ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਸਿੱਧਾ ਜਵਾਬ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button