Breaking NewsD5 specialNewsPoliticsPress ReleasePunjabTop News

ਜਥੇਦਾਰ ਸਾਹਿਬ ਦੇ ਬਿਆਨ ਨਾਲ ਲੋਕਾਂ ਵਿੱਚ ਜਾ ਸਕਦਾ ਹੈ ਗਲਤ ਸੰਦੇਸ਼: ਅਸ਼ਵਨੀ ਸ਼ਰਮਾ

ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਝੱਲਿਆ ਹੈ, ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ: ਸ਼ਰਮਾ

ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਸੰਸਥਾ ਦੇ ਉਚ ਔਹਦੇ ‘ਤੇ ਜਥੇਦਾਰ ਸਾਹਿਬ ਬੈਠੇ ਹਨ, ਉਹ ਸਿੱਖ ਜਗਤ ਲਈ ਨਹੀਂ, ਸਗੋਂ ਸਮੂਹ ਨਾਨਕ ਨਾਮ ਲੇਵਾ ਸੰਗਤ ਲਈ ਡੂੰਘੀ ਆਸਥਾ ਦਾ ਕੇਂਦਰ ਹੈ।

ਇਸ ਉੱਚ ਸੰਸਥਾ ਦੇ ਅਹੁਦੇ ‘ਤੇ ਬੈਠ ਕੇ ਸ਼ਾਂਤੀ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਆਧੁਨਿਕ ਹਥਿਆਰ ਰੱਖਣ ਦੀ। ਪੰਜਾਬ ਨੇ ਪਹਿਲਾਂ ਹੀ ਬਹੁਤ ਨੁਕਸਾਨ ਝੱਲ ਚੁੱਕਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਦਿੱਤੇ ਅਜਿਹੇ ਸੰਦੇਸ਼ ਨਾਲ ਲੋਕਾਂ ਵਿੱਚ ਗਲਤ ਸੰਦੇਸ਼ ਜਾ ਸਕਦਾ ਹੈ। ਸ਼ਰਮਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਹੈ ਅਤੇ ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈI

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button