PunjabTop News

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਏ ਅੰਮ੍ਰਿਤਪਾਲ ਸਿੰਘ ਦੀ ਪਤਨੀ ਦੇ ਹੱਕ ‘ਚ

ਅੰਮ੍ਰਿਤਸਰ, 21 ਅਪ੍ਰੈਲ 2023- ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਪੁਲਿਸ ਦੇ ਵਲੋਂ  ਯੂ.ਕੇ. ਜਾਣ ਤੋਂ ਰੋਕ ਦਿੱਤਾ ਗਿਆ ਸੀ ਅਤੇ ਘਰ ਵਾਪਸ ਮੋੜ ਦਿੱਤਾ ਸੀ। ਹੁਣ ਇਸ ਮਾਮਲੇ ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ, ਜਦੋਂ ਕਿਰਨਦੀਪ ਕੌਰ ਤੇ ਕੋਈ ਮਾਮਲਾ ਦਰਜ ਨਹੀਂ ਫਿਰ ਉਸ ਨੂੰ ਆਪਣੇ ਘਰ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ, ਕਿਰਨਦੀਪ ਕੌਰ ਬ੍ਰਿਟਿਸ਼ ਨਾਗਰਿਕ ਹੈ ਅਤੇ ਕਿਰਨਦੀਪ ਕੌਰ ਤੋਂ ਪੁਲਿਸ ਪਹਿਲਾਂ  ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਨੇ, ਕਿਰਨਦੀਪ ਕੌਰ ਨੂੰ ਏਅਰਪੋਰਟ ਤੇ ਰੋਕਣ ਨੂੰ ਗਲਤ ਕਰਾਰ ਦਿੱਤਾ। 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button