PunjabPunjabTop News

ਜਥੇਦਾਰ ਹਰਪ੍ਰੀਤ ਸਿੰਘ ਖਿਲਾਫ਼ ਕਮੇਟੀ ਦਾ ਗਠਨ ਕਰਨਾ ਗਲਤ,  SGPC ਕੋਲ ਅਜਿਹਾ ਕੋਈ ਅਧਿਕਾਰ ਨਹੀਂ :- ਜਥੇਦਾਰ ਗਿਆਨੀ ਰਘਬੀਰ ਸਿੰਘ

ਪਿਛਲੇ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਸਹਿਬਾਨ ਵਿਚਕਾਰ ਚੱਲ ਰਹੇ ਵਿਵਾਦ ਸੰਦਰਭ  ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੇ ਬਿਆਨ ਪ੍ਰਤੀਕਰਮ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਕਮੇਟੀ ਦਾ ਗਠਨ ਕਰਨਾ ਗਲਤ ਹੈ। SGPC ਕੋਲ ਅਜਿਹਾ ਕੋਈ ਅਧਿਕਾਰ ਨਹੀਂ ਹੈ ਸਗੋਂ ਜੱਥੇਦਾਰਾਂ ਖਿਲਾਫ਼ ਪੜਤਾਲ ਕਰਨ ਦਾ ਅਧਿਕਾਰ ਸਿਰਫ਼ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੂੰ ਹੁੰਦਾ ਹੈ। ਇਸ ਕਰਕੇ ਜੋ ਕਮੇਟੀ ਜਾਂਚ ਕਰ ਰਹੀ ਹੈ। ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਰਿਪੋਰਟ SGPC ਦੀ ਥਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫੈਸਲਾ ਸੁਣਾਇਆ ਗਿਆ ਹੈ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਲਾਗੂ ਕਰੇ ਅਤੇ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ। ਉਹਨਾਂ ਨੂੰ ਮਨਜ਼ੂਰ ਕਰੇ। ਜ਼ਿਕਰਯੋਗ ਹੈ ਕਿ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button