Breaking NewsD5 specialNewsPoliticsPunjab

ਜਥੇਦਾਰ ਹਰਪ੍ਰੀਤ ਸਿੰਘ ਦਾ ਜ਼ਬਰਦਸਤ ਵਿਰੋਧ, ਪੂਰੀ ਵੀਡੀਓ ਹੁਣੇ ਹੁਣੇ ਆਈ ਸਾਹਮਣੇ (ਵੀਡੀਓ)

ਸ੍ਰੀ ਫਤਿਹਗੜ੍ਹ ਸਾਹਿਬ : ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੂੰ ਸਟੇਜ ਸੰਬੋਧਨ ਦੌਰਾਨ ਵਿਰੋਧ ਦਾ ਸਾਹਮਣਾ ਕਰਨਾ ਪਿਆ। ਮਾਮਲਾ ਫਤਿਹਗੜ੍ਹ ਸਾਹਿਬ ਦਾ ਜਿੱਥੇ ਛੋਟੇ ਸਹਿਬਜਾਦਿਆਂ ਦੇ ਸ਼ਹੀਦੀ ਜੋੜ ਮੇਲ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ ਅਤੇ ਸਮਾਗਮ ਦੌਰਾਨ ਜਥੇਦਾਰ ਭਾਈ ਹਰਪ੍ਰੀਤ ਸਿੰਘ ਜਦੋਂ ਸੰਗਤਾਂ ਨੂੰ ਸੰਬੋਧਨ ਕਰ ਰਹੇ ਸੀ ਤਾਂ ਇੱਕ ਵਿਅਕਤੀ ਵਲੋਂ ਉਨ੍ਹਾ ਨੂੰ ਬੋਲਣ ਤੋਂ ਰੋੋਕਣ ਲਈ ਸਾਤਿਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।

Read Also ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੰਭਾਲੀ ਸੇਵਾ

ਜਿਸ ਤੋਂ ਬਾਅਦ ਐੱਸਜੀਪੀਸੀ ਦੀ ਟਾਸਕ ਫੋਰਸ ਨੇ ਉਸਨੂੰ ਪੰਡਾਲ ਤੋਂ ਬਾਹਰ ਕੱਢ ਦਿੱਤਾ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਬੰਦੀ ਛੋੜ ਦਿਵਸ ਮੌਕੇ ਭਾਈ ਹਰਪ੍ਰੀਤ ਸਿੰਘ ਦਾ ਵਿਰੋਧ ਕੀਤਾ ਗਿਆ ਸੀ। ਇਹ ਵਿਰੋਧ ਉਸ ਸਮੇਂ ਕੀਤਾ ਗਿਆ ਸੀ ਜਦੋਂ ਭਾਈ ਹਰਪ੍ਰੀਤ ਸਿੰਘ ਪਹਿਲੀ ਵਾਰ ਸਿੱਖ ਕੌਮ ਨੂੰ ਸੰਦੇਸ਼ ਦੇਣ ਲਈ ਆਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button