ਪੰਜਾਬ ਦੇ ਫਾਜ਼ਿਲਕਾ ਸ਼ਹਿਰ ਦੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਫਾਜ਼ਿਲਕਾ ਨਾਲ ਲੱਗਦੇ ਸਤਲੁਜ ਨਦੀਂ ਦੇ ਪਾਣੀ ਨੇ ਭਾਰੀ ਤਬਾਹੀ ਮਚਾ ਰੱਖੀ ਹੈ। ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਹੜ੍ਹ ਦੀ ਚਪੇਟ ਵਿਚ ਆ ਚੁੱਕੀ ਹੈ। ਉਥੇ ਹੀ ਦੂਜੇ ਪਾਸੇ ਫਾਜ਼ਿਲਕਾ ਤੋਂ ‘ਆਪ’ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਪਰ ਹਲਕਾ ਵਿਧਾਇਕ ਪ੍ਰਸ਼ਾਸ਼ਨਕਿ ਅਦਿਕਾਰੀਆਂ ਤੋਂ ਨਾਰਾਜ਼ ਨਜ਼ਰ ਆ ਰਹੇ ਹਨ।
ਅਕਾਲੀ ਦਲ ‘ਚ ਵੱਡਾ ਫੇਰਬਦਲ D5 Channel Punjabi
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਵੱਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਪ੍ਰਸ਼ਾਸਨ ਉਨ੍ਹਾਂ ਤੱਕ ਨਹੀਂ ਪਹੁੰਚ ਰਿਹਾ। ਨਾ ਹੀ ਉਨ੍ਹਾਂ ਦੀ ਕੋਈ ਸਾਰ ਲਈ ਜਾ ਰਹੀ ਤੇ ਪਾਣੀ ਉਨ੍ਹਾਂ ਦੇ ਘਰਾਂ ਤੱਕ ਦਸਤਕ ਦੇ ਚੁੱਕਾ ਹੈ। ਅਜਿਹੇ ਵਿੱਚ ਜਿੱਥੇ ਇਲਾਕੇ ਦੇ ਵਿਧਾਇਕ ਆਪਣੀ ਟੀਮ ਦੇ ਨਾਲ ਲੱਗੇ ਹੋਏ ਹਨ, ੳੱਥੇ ਹੀ ਅਧਿਕਾਰੀਆਂ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ।
ਵੱਡਾ Congress Leader, BJP ‘ਚ ਸ਼ਾਮਲ, ਨਰਾਜ਼ ਹੋਕੇ ਚੁੱਕਿਆ ਕਦਮ! D5 Channel Punjabi
ਅਜਿਹੇ ਵਿਚ ਹੁਣ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਤੇ ਐਸਐਸਪੀ ਦੇ ਸਾਹਮਣੇ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ “ਜੇ ਕੰਮ ਨਹੀਂ ਕਰਨਾ ਤਾਂ ਸਾਫ਼ ਦੱਸ ਦਿਓ।” ਉਥੇ ਹੀ ਦੂਜੇ ਪਾਸੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਹੁਕਮ ਕੀਤੇ ਨੇ ਕਿ ਉਨ੍ਹਾਂ ਅਧਿਕਾਰੀਆਂ ਦੀ ਲਿਸਟ ਬਣਾ ਕੇ ਦਿੱਤੀ ਜਾਵੇ ਜਿਨ੍ਹਾਂ ਦੀ ਲਾਪ੍ਰਵਾਹੀ ਪਾਈ ਗਈ ਹੈ ਤੇ ਕਾਰਵਾਈ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.