Breaking NewsD5 specialIndiaNewsPunjabTop News

 ‘ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਜਾਰੀ ਰੱਖਾਂਗੇ ਸੰਘਰਸ਼’

ਮੋਹਾਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਹਿੰਸਕ ਘਟਨਾ ਦੇ ਵਿਰੋਧ ‘ਚ ਪੰਜਾਬ ਕਾਂਗਰਸ ਅੱਜ ਵੱਡਾ ਰੋਸ਼ ਮਾਰਚ ਕੱਢ ਰਹੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਇਹ ਮਾਰਚ ਲਖੀਮਪੁਰ ਦੇ ਵੱਲ ਕੂਚ ਕਰ ਰਿਹਾ ਹੈ। ਉਥੇ ਹੀ ਨਿਕਲਣ ਤੋਂ ਪਹਿਲਾਂ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਾਂਗੇ।

Navjot Sidhu ਨੂੰ ਕਿਸਾਨਾਂ ਨੇ ਪਾਇਆ ਘੇਰਾ, ਪਾੜੇ ਗੱਡੀਆਂ ਤੋਂ ਪੋਸਟਰ, ਚਾਰੇ ਪਾਸੇ ਪੁਲਿਸ-ਪੁਲਿਸ

ਇਸ ਮਾਰਚ ‘ਚ ਉਪ ਮੁੱਖ ਮੰਤਰੀ ਓਪੀ ਸੋਨੀ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਕੈਬਨਿਟ ਮੰਤਰੀ ਪਰਗਟ ਸਿੰਘ, ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁੰਦਰ ਸ਼ਾਮ ਅਰੋੜਾ ਅਤੇ ਵਿਜੈ ਇੰਦਰ ਸਿੰਗਲਾ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸਿੱਧੂ ਦਾ ਸਾਥ ਦੇਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ‘ਸਰਫਰੋਸ਼ੀ ਦੀ ਤਮੰਨਾ, ਅਬ ਹਮਾਰੇ ਦਿਲ ਮੇਂ ਹੈ।’

ਕਿਸਾਨਾਂ ਦੇ ਹੱਕ ‘ਚ ਉਤਰੇ ਵਿਜੈ ਇੰਦਰ ਸਿੰਗਲਾ, ਭਾਜਪਾ ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ !

ਦੱਸ ਦੇਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋਈ ਸੀ, ਜਿਸ ‘ਚ 4 ਕਿਸਾਨ ਮਾਰੇ ਗਏ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਕਿਸਾਨਾਂ ‘ਤੇ ਗੱਡੀ ਚੜ੍ਹਾਈ ਸੀ। ਇਸ ਤੋਂ ਬਾਅਦ ਮਾਹੌਲ ਖਰਾਬ ਹੋਇਆ ਅਤੇ 4 ਬੀਜੇਪੀ ਵਰਕਰ ਵੀ ਮਾਰੇ ਗਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button