PunjabTop News

ਜਬਰ ਜਨਾਹ ਪੀੜਤਾ ਦੀ ਪਛਾਣ ਜਨਤਕ ਕਰਨ ‘ਤੇ 6 ਖਿਲਾਫ਼ ਕੇਸ ਦਰਜ

ਪਾਦਰੀ ਬਜਿੰਦਰ ਨੂੰ ਲੈ ਕੇ ਇਕ ਹੋਰ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਜਬਰ ਜਨਾਹ ਦੀ ਪੀੜਤਾ ਨੇ ਦੋਸ਼ ਲਾਇਆ ਹੈ ਕਿ ਪਾਦਰੀ ਦੇ ਸਮਰਥਕ ਸੋਸ਼ਲ ਮੀਡੀਆ ਰਾਹੀਂ ਉਸ ਦੀ ਪਛਾਣ ਉਜਾਗਰ ਕਰ ਰਹੇ ਹਨ। ਸਮਰਥਕਾਂ ਵੱਲੋਂ ਨਾਂ, ਘਰ ਦਾ ਪਤਾ ਤੇ ਹੋਰ ਨਿੱਜੀ ਜਾਣਕਾਰੀਆਂ ਜਨਤਕ ਕੀਤੀਆਂ ਜਾ ਰਹੀਆਂ ਹਨ। ਪੀੜਤ ਨੇ ਦੋਸ਼ ਲਾਇਆ ਕਿ ਨਾ ਸਿਰਫ਼ ਪਛਾਣ ਉਜਾਗਰ ਕੀਤੀ ਜਾ ਰਹੀ ਹੈ, ਸਗੋਂ ਲੋਕਾਂ ਨੂੰ ਉਸ ਦੇ ਵਿਰੁੱਧ ਭੜਕਾਇਆ ਵੀ ਜਾ ਰਿਹਾ ਹੈ। ਉਸ ਨੇ ਆਪਣੀ ਜਾਨ ਨੂੰ ਖਤਰੇ ‘ਚ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ।ਇਸ ਸਬੰਧੀ ਬਲੌਂਗੀ ਥਾਣੇ ‘ਚ ਕੁੱਲ ਛੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ ਅਤੇ ਮਾਮਲੇ ਦੀ ਪੂਰੀ ਜਾਂਚ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button