PunjabTop News

ਜਬਰ ਜਨਾਹ ਮਾਮਲੇ ਚ ਬਰਨਾਲਾ ਜੇਲ੍ਹ ਬੰਦ ਸਿਮਰਜੀਤ ਸਿੰਘ ਬੈਂਸ ਨੂੰ ਮਿਲੀ ਜ਼ਮਾਨਤ, ਭਲਕੇ ਰਿਹਾਈ

ਜਬਰ ਜਨਾਹ ਦੇ ਮਾਮਲੇ ‘ਚ ਬਰਨਾਲਾ ਦੀ ਜੇਲ੍ਹ ‘ਚ ਬੰਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸਾਰੇ ਮਾਮਲਿਆਂ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਉਨ੍ਹਾਂ ਦੇ ਜੇਲ੍ਹ ‘ਚੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। 10 ਫਰਵਰੀ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਬਰਨਾਲਾ ਜੇਲ੍ਹ ‘ਚੋਂ ਬਾਹਰ ਆਉਣਗੇ। ਸਿਮਰਜੀਤ ਸਿੰਘ ਬੈਂਸ ਨੂੰ ਜ਼ਮਾਨਤ ਮਿਲਣ ਤੇ ਉਨ੍ਹਾਂ ਦੇ ਜੇਲ੍ਹ ‘ਚੋਂ ਬਾਹਰ ਆਉਣ ਦੀ ਸੂਚਨਾ ਮਗਰੋਂ ਉਨ੍ਹਾਂ ਦੇ ਸਮਰਥਕ ਖੁਸ਼ ਹਨ। ਉਧਰ, ਬੈਂਸ ਦੇ ਸਵਾਗਤ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਬੈਂਸ ਸਮਰਥਕਾਂ ਨੂੰ 10 ਨੂੰ ਬਰਨਾਲਾ ਜੇਲ੍ਹ ਬਾਹਰ ਪੁੱਜਣ ਲਈ ਆਖਿਆ ਗਿਆ ਹੈ ਤਾਂ ਜੋ ਸਿਮਰਜੀਤ ਸਿੰਘ ਬੈਂਸ ਰੋਡ ਸ਼ੋਅ ਕਰਦੇ ਹੋਏ ਲੁਧਿਆਣਾ ਪੁੱਜਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button