Breaking NewsD5 specialNewsPunjabTop News

ਜਬਰ-ਜ਼ਿਨਾਹ ਮਾਮਲੇ ‘ਚ ਭਗੌੜੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਗ੍ਰਿਫ਼ਤਾਰ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਜਬਰ-ਜ਼ਿਨਾਹ ਮਾਮਲੇ ‘ਚ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲਦ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਸ ਗੱਲ ਦੀ ਪੁਸ਼ਟੀ ਐੱਸ. ਐੱਚ. ਓ. ਐੱਸ. ਆਈ. ਮਧੂਬਾਲਾ ਨੇ ਕੀਤੀ ਹੈ।

300 Unit Free Punjab : 2024 ਦੀ ਤਿਆਰੀ ’ਚ BJP, CM Mann ਨੇ ਲੋਕਾਂ ਨੂੰ ਦਿੱਤੀ ਸੌਗਾਤ | D5 Channel Punjabi

ਉਨ੍ਹਾਂ ਨੇ ਕਿਹਾ ਕਿ ਜਬਰ-ਜ਼ਿਨਾਹ ਮਾਮਲੇ ‘ਚ ਭਗੌੜੇ ਬਾਕੀ ਦੋਸ਼ੀਆਂ ਦੀ ਭਾਲ ‘ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਸਾਬਕਾ ਵਿਧਾਇਕ ਬੈਂਸ ਸਮੇਤ ਕਰਮਜੀਤ ਸਿੰਘ ਅਤੇ ਹੋਰਨਾਂ ਨੂੰ ਨਾਮਜ਼ਦ ਕੀਤਾ ਸੀ।

Hoshiarpur News : ਮੰਤਰੀ ਦੇ ਹਲਕੇ ਦੀ ਹਾਲਤ ਖਸਤਾ, ਇਲਾਕਾ ਵਾਸੀਆਂ ਨੇ ਸ਼ੁਰੂ ਕੀਤਾ ਸੰਘਰਸ਼, CM ਮਾਨ ਲਊ ਐਕਸ਼ਨ ?

ਇਹ ਵੀ ਦੱਸ ਦੇਈਏ ਕਿ ਜਬਰ-ਜ਼ਿਨਾਹ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ। ਇਨ੍ਹਾਂ ‘ਚ ਸਿਮਰਜੀਤ ਸਿੰਘ ਬੈਂਸ ਦਾ ਭਰਾ ਕਰਮਜੀਤ ਸਿੰਘ ਬੈਂਸ ਵੀ ਸ਼ਾਮਲ ਸੀ। ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button