PunjabTop News

ਜਲੰਧਰ ‘ਚ ਕੁੜੀ ਦੇ ਕਤਲ ਮਾਮਲੇ ‘ਚ ਮੁਲਜ਼ਮ ਦੀ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਜਲੰਧਰ ਵਿਚ 13 ਸਾਲਾ ਮਾਸੂਮ ਕੁੜੀ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਇਕ ਵਾਰ ਫਿਰ ਤੋਂ ਮੁਲਜ਼ਮ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ ਤੇ ਕੋਰਟ ਨੇ ਮੁਜ਼ਲਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਬੀਤੇ ਦਿਨੀਂ ਦੋਸ਼ੀ ਦਾ ਪੁਲਿਸ ਨੇ ਕੋਰਟ ਤੋਂ 4 ਦਿਨ ਦਾ ਰਿਮਾਂਡ ਮੰਗਿਆ ਸੀ ਤੇ ਇਕ ਦਿਨ ਦਾ ਰਿਮਾਂਡ ਹਾਸਲ ਹੋਇਆ ਸੀ। ਪੁਲਿਸ ਨੂੰ ਕਈ ਅਹਿਮ ਸਬੂਤ ਮਿਲੇ ਹਨ ਤੇ ਇਸੇ ਨੂੰ ਲੈ ਕੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ। ਮੁਲਜ਼ਮ ਨੇ ਬੇਰਹਿਮੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
22 ਨਵੰਬਰ ਨੂੰ 13 ਸਾਲ ਦੀ ਬੱਚੀ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ ਤੇ ਬਾਅਦ ਵਿਚ ਗੁਆਂਢੀ ਦੇ ਘਰ ਦੇ ਬਾਥਰੂਮ ਵਿਚੋਂ ਮਾਸੂਮ ਲੜਕੀ ਦੀ ਦੇਹ ਬਰਾਮਦ ਹੋਈ ਸੀ।ਇਸ ਮਾਮਲੇ ਵਿਚ ਲਾਪ੍ਰਵਾਹੀ ਵਰਤਣ ਵਾਲੇ ASI ਮੰਗਤ ਰਾਮ ਨੂੰ ਪੁਲਿਸ ਟਰਮੀਨੇਟ ਕਰ ਚੁੱਕੀ ਹੈ ਜਦੋਂ ਕਿ 2 ਪੀਸੀਆਰ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button