ਜਲੰਧਰ ‘ਚ ਕੋਰੋਨਾ ਦਾ ਵੱਡਾ ਬਲਾਸਟ, 78 ਨਵੇਂ ਕੇਸਾਂ ਦੀ ਹੋਈ ਪੁਸ਼ਟੀ
![](https://punjabi.newsd5.in/wp-content/uploads/2020/06/jld-1.png)
ਜਲੰਧਰ : ਜ਼ਿਲ੍ਹਾ ਜਲੰਧਰ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਕੋਰੋਨਾ ਦੇ 78 ਨਵੇਂ ਕੇਸ ਮਿਲੇ ਹਨ, ਜਿਸ ਤੋਂ ਬਾਅਦ ਪੂਰੇ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਉੱਥੇ ਹੀ ਅੱਜ ਸ੍ਰੀ ਮੁਕਤਸਰ ਸਾਹਿਬ ‘ਚ 6 ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵੱਧ ਕੇ 79 ਹੋ ਗਿਆ ਹੈ। ਸਿਹਤ ਵਿਭਾਗ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ, ਚਾਰ ਪਰਿਵਾਰਕ ਮੈਂਬਰ ਅਬੋਹਰ ਦੇ ਵਾਰਡ ਨੰਬਰ 18 ਅਤੇ 2 ਪਰਿਵਾਰਕ ਮੈਂਬਰ ਭੁੱਲਰ ਕਾਲੋਨੀ ਨਾਲ ਸਬੰਧਿਤ ਹਨ। ਇਨ੍ਹਾਂ ਨਵੇਂ ਮਰੀਜ਼ਾਂ ‘ਚ 2 ਪੁਰਸ਼, 2 ਔਰਤਾਂ ਅਤੇ 2 ਬੱਚੇ ਸ਼ਾਮਲ ਹਨ।
1962-65 ਤੇ 1971 ਦੀ ਜੰਗ ਲੜ੍ਹਨ ਵਾਲੇ ਕੈਪਟਨ ਤੋਂ ਸੁਣੋ ਹੱਡਬੀਤੀ | ਘਰ ਬਹਿ ਕੇ ਬੜ੍ਹਕਾਂ ਮਾਰਨ ਵਾਲੇ ਆਹ ਸੁਣਨ
ਇਸ ਦੇ ਨਾਲ ਹੀ ਜ਼ਿਲ੍ਹਾ ਬਠਿੰਡਾ ‘ਚ ਅੱਜ ਕੋਰੋਨਾ ਦੇ 3 ਹੋਰ ਨਵੇਂ ਸਾਹਮਣੇ ਆਏ ਹਨ। ਇਹ ਤਿੰਨੋਂ ਦੂਜੇ ਰਾਜਾਂ ਤੋਂ ਆਏ ਸਨ ਅਤੇ ਆਪਣੇ ਘਰਾਂ ‘ਚ ਕੁਆਰਨਟਾਈਨ ਸਨ। ਪੌਜ਼ੀਟਿਵ ਆਈ ਇਕ ਔਰਤ ਗੋਨਿਆਣਾ ਮੰਡੀ ਅਤੇ ਇਕ-ਇਕ ਵਿਅਕਤੀ ਬਠਿੰਡਾ ਤੇ ਭਗਤਾ ਭਾਈ ਕਾ ਨਾਲ ਸਬੰਧਿਤ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਬੀਤੇ ਦਿਨ ਸੂਬੇ ‘ਚ ਕੋਰੋਨਾ ਦੇ 118 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5 ਮੌਤਾਂ ਹੋਈਆਂ ਹਨ। ਸਭ ਤੋਂ ਵੱਧ 39 ਮਾਮਲੇ ਅੰਮ੍ਰਿਤਸਰ ‘ਚ ਤੇ 21 ਲੁਧਿਆਣਾ ‘ਚ ਦਰਜ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲੇਟਿਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3615 ਹੋ ਗਈ ਹੈ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 2570 ਵਿਅਕਤੀ ਠੀਕ ਹੋ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.