Breaking NewsPunjabTop News

ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆਂ ਆਪਣਾ ਉਮੀਦਵਾਰ

ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾ ਲਗਭਗ ਹਰ ਇਕ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਵੀ ਅੱਜ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ
ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਦੇ ਉਮੀਦਵਾਰ ਐਲਾਨਿਆ ਹੈ।

05 2

ਦੱਸ ਦਈਏ ਕਿ ਪਿਛਲੇ ਹਫ਼ਤੇ ਹੀ ਇੰਦਰ ਇਕਬਾਲ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ ਸੀ। ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button