ਜਲੰਧਰ : ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ ਵਾਸਤੇ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਸਵੇਰੇ 9:00 ਵੱਜੇ ਤੱਕ 5.21% ਵੋਟ ਪੈ ਗਈ ਹੈ। ‘ਆਪ’ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਆਪਣੇ ਜਮਹੂਰੀ ਹੱਕ ਦੀ ਵੱਧ ਤੋਂ ਵੱਧ ਵਰਤੋਂ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-
There are by-polls happening for a Parliamentary seat in Punjab and for Assembly seats in Meghalaya, Odisha and UP. Urging voters in those constituencies to exercise their franchise in large numbers.
— Narendra Modi (@narendramodi) May 10, 2023
‘ਪੰਜਾਬ ਵਿਚ ਇੱਕ ਸੰਸਦੀ ਸੀਟ ਅਤੇ ਮੇਘਾਲਿਆ, ਓਡੀਸ਼ਾ ਅਤੇ ਯੂਪੀ ਵਿੱਚ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਹਲਕਿਆਂ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।”ਇਸ ਦੌਰਾਨ ਜਲੰਧਰ ਚੋਣ ਲਈ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਹਨ। ਚੋਣ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਸਿਰੇ ਚੜ੍ਹਾਉਣ ਲਈ ਪੋਲਿੰਗ ਬੂਥਾਂ ’ਤੇ ਅੱਠ ਹਜ਼ਾਰ ਦੇ ਕਰੀਬ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ
— Bhagwant Mann (@BhagwantMann) May 10, 2023
ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ “ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ…ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਸੁੱਖਾਂ ਨੂੰ ਸਮਝਣ ਵਾਲੇ , ਸਿਹਤ,ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਓ…ਲੋਕਤੰਤਰ ਨੂੰ ਮਜ਼ਬੂਤ ਕਰੋ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.