PunjabTop News

ਜਲੰਧਰ ਦਿਹਾਤੀ ਪੁਲਿਸ ਨੇ ਮਰਹੂੰਮ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੀ ਸ਼ਿਕਾਇਤ ‘ਤੇ ਕੱਬਡੀ ਪਰਮੋਟਰ ਸੁਰਜਨ ਸਿੰਘ ਚੱਠਾ ਨੂੰ ਹਿਰਾਸਤ ‘ਚ ਲਿਆ

ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਕੱਬਡੀ ਪਰਮੋਟਰ ਸੁਰਜਨ ਸਿੰਘ ਚੱਠਾ ਨੂੰ ਹਿਰਾਸਤ ‘ਚ ਲਿਆ ਹੈ। ਸੁਰਜਨ ਸਿੰਘ ਚੱਠਾ ਦੀ ਇਹ ਗ੍ਰਿਫ਼ਤਾਰੀ ਮਰਹੂੰਮ ਕੱਬਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਕੱਬਡੀ ਪਰਮੋਟਰ ਸੁਰਜਨ ਸਿੰਘ ਚੱਠਾ ‘ਤੇ ਗੰਭੀਰ ਦੋਸ਼ ਲਗਾਏ ਹਨ। ਇਸ ਤੋਂ ਪਹਿਲਾ ਸਵ. ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਪੁਲਿਸ ’ਤੇ ਸੰਦੀਪ ਨੰਗਲ ਅੰਬੀਆਂ ਕੇਸ ਵਿਚ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਸਵਰਨਦੀਪ ਸਿੰਘ ਨੂੰ ਵਿਦੇਸ਼ ਤੋਂ ਫੋਨ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲਕਾਂਡ ’ਚ ਦੋਸ਼ੀ ਸੁਰਜਨ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਬੈਠਾ ਹੈ, ਨਾਲ ਹੀ ਕਿਹਾ ਸੀ ਕਿ ਸੰਦੀਪ ਦੇ ਕਤਲ ਕੇਸ ਵਿਚ ਜੇਕਰ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਉਥੋਂ ਗ੍ਰਿਫ਼ਤਾਰ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button