PunjabTop NewsUncategorized

ਜਲੰਧਰ ਦੇ ਦੋ ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ ਚ ਲੋੜੀਂਦੇ ਤਿੰਨ ਪੁਲੀਸ ਮੁਲਾਜ਼ਮਾਂ ਦੀ ਜ਼ਮਾਨਤ’ਤੇ ਨਹੀਂ ਹੋ ਸਕਿਆ ਕੋਈ ਫੈਸਲਾ

ਜਲੰਧਰ ਦੇ ਦੋ ਢਿੱਲੋਂ ਭਰਾਵਾਂ (ਮਾਨਵਜੀਤ ਅਤੇ ਜਸ਼ਨਬੀਰ) ਦੀ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਤਿੰਨ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਦੀ ਵੱਖ-ਵੱਖ ਜ਼ਮਾਨਤ ’ਤੇ ਅੱਜ ਸੁਣਵਾਈ ਹੋਈ, ਪਰ ਕੋਈ ਫੈਸਲਾ ਨਹੀਂ ਹੋ ਸਕਿਆ। ਅਦਾਲਤ ਨੇ ਇਸ ਮਾਮਲੇ ‘ਚ ਪੁਲਿਸ ਤੋਂ ਰਿਕਾਰਡ ਤਲਬ ਕੀਤਾ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਹੈ।

 ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਦੋ ਭਰਾਵਾਂ ‘ਚੋਂ ਜਸ਼ਨਬੀਰ ਦੀ ਮਿਲੀ ਸੀ।  ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਤਮਹੱਤਿਆ ਮਾਮਲੇ ਵਿੱਚ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ ਹੁੰਦੇ ਹੀ ਇੰਸਪੈਕਟਰ ਨਵਦੀਪ ਨੂੰ ਬਰਖਾਸਤ ਕਰ ਦਿੱਤਾ ਸੀ। ਇਸ ਕੇਸ ਵਿੱਚ ਨਾਮਜ਼ਦ ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਕਰੀਬ ਦੋ ਹਫ਼ਤਿਆਂ ਤੋਂ ਭਗੌੜੇ ਹਨ।ਤਿੰਨਾਂ ਨੇ ਕਪੂਰਥਲਾ ਦੇ ਵਧੀਕ ਸੈਸ਼ਨ ਜੱਜ ਅਜੈਬ ਸਿੰਘ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਜਿਸ ‘ਤੇ ਅੱਜ ਮੰਗਲਵਾਰ ਨੂੰ ਸੁਣਵਾਈ ਹੋਣੀ ਸੀ। ਆਤਮਹੱਤਿਆ ਲਈ ਉਕਸਾਉਣ ਦੇ ਮਾਮਲੇ ਵਿੱਚ ਭਗੌੜੇ ਤਿੰਨ ਪੁਲੀਸ ਮੁਲਾਜ਼ਮਾਂ ਵਿੱਚੋਂ ਮਹਿਲਾ ਕਾਂਸਟੇਬਲ ਜਗਜੀਤ ਕੌਰ ਨੇ ਸਭ ਤੋਂ ਪਹਿਲਾਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਸ ਦੀ ਦਰਖਾਸਤ ਪ੍ਰਵਾਨ ਹੋਣ ਤੋਂ ਬਾਅਦ ਇੰਸਪੈਕਟਰ ਨਵਦੀਪ ਅਤੇ ਏਐਸਆਈ ਬਲਵਿੰਦਰ ਨੇ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।ਇਲਜ਼ਾਮ ਹੈ ਕਿ ਇਨ੍ਹਾਂ ਤਿੰਨਾਂ ਭਰਾਵਾਂ ਜਸ਼ਨਬੀਰ ਸਿੰਘ ਢਿੱਲੋਂ ਅਤੇ ਮਾਨਵਜੀਤ ਸਿੰਘ ਢਿੱਲੋਂ ਵੱਲੋਂ ਪੁਲੀਸ ਦੀਆਂ ਪ੍ਰੇਸ਼ਾਨੀਆਂ ਤੋਂ ਤੰਗ ਆ ਕੇ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button