PunjabTop News

ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਨੇ ਜ਼ਹਿਰੀਲੀ ਚੀਜ਼ ਖਾ ਕੀਤੀ ਖੁਦਕੁਸ਼ੀ, ਖ਼ੁਦਕੁਸ਼ੀ ਨੋਟ ‘ਚ ਲਿਖਿਆ ਇਸ ਵਿਧਾਇਕ ਦਾ ਨਾਂਅ

ਜਲੰਧਰ : ਜਲੰਧਰ ਦੇ ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਥੇ ਹੀ ਵਿੱਕੀ ਕਾਲੀਆ ਨੇ ਆਪਣੇ ਖ਼ੁਦਕੁਸ਼ੀ ਨੋਟ ਵਿਚ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਸਮੇਤ ਕਈ ਲੋਕਾਂ ’ਤੇ ਪਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਇਸ ’ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਉੱਤਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਕੇ. ਡੀ. ਭੰਡਾਰੀ ਨੇ ਕਿਹਾ ਕਿ ਮੇਰੇ ’ਤੇ ਲਾਏ ਦੋਸ਼ ਪੂਰੀ ਤਰ੍ਹਾਂ ਨਿਰਾਧਾਰ ਹਨ ਕਿਉਂਕਿ ਪਿਛਲੇ ਕਈ ਸਾਲਾਂ ਤੋਂ ਮੇਰੀ ਵਿੱਕੀ ਕਾਲੀਆ ਨਾਲ ਕਦੇ ਗੱਲ ਨਹੀਂ ਹੋਈ ਅਤੇ ਨਾ ਹੀ ਅਸੀਂ ਇਕ-ਦੂਜੇ ਨੂੰ ਮਿਲੇ ਹਾਂ।

ਅੱਕੇ Police ਵਾਲੇ ਨੇ ਠੋਕੀ ਮਹਿਲਾ ਅਧਿਕਾਰੀ ਦੇ ਗੋ.ਲ਼ੀ, ਫੇਰ ਆਪਣੇ ਆਪ ਨੂੰ ਦਿੱਤੀ ਵੱਡੀ ਸਜ਼ਾ | D5 Channel Punjabi

ਦੱਸਣਯੋਗ ਹੈ ਕਿ ਵਿੱਕੀ ਕਾਲੀਆ ਦਾ ਨਾਂ ਵਿਧਾਇਕ ਬਾਵਾ ਹੈਨਰੀ ਵੱਲੋਂ ਦਿੱਤੀ ਗਈ 50 ਲੱਖ ਰੁਪਏ ਦੀ ਗਰਾਂਟ ਦੇ ਮਾਮਲੇ ਵਿੱਚ ਹੋਈ ਹੇਰਾ-ਫੇਰੀ ਵਿਚ ਆਇਆ ਸੀ। ਇਸ ਮਾਮਲੇ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਖ਼ਿਲਾਫ਼ ਵੀ ਕੇਸ ਦਰਜ ਹਨ। ਵਿੱਕੀ ਕਾਲੀਆ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ ਪਰ ਉਨ੍ਹਾਂ ਦੇ ਬੇਟੇ ਅੰਸ਼ੂਮਨ ਦੀ ਜ਼ਮਾਨਤ ਵੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button